ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਰਾਸਤ-ਏ-ਖਾਲਸਾ – ਏਸ਼ੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

ਵਿਰਾਸਤ-ਏ-ਖਾਲਸਾ – ਏਸ਼ੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

ਪੰਜਾਬ ਸਰਕਾਰ ਵੱਲੋਂ ਮੁਕੱਦਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆਂ ਦਾ ਵਿਲੱਖਣ ਅਜਾਇਬ ਘਰ 'ਵਿਰਾਸਤ--ਖਾਲਸਾ' ਹੁਣ ਭਾਰਤ ਤੋਂ ਬਾਅਦ ਏਸ਼ੀਆ ' ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ ਤੇ ਇਸਦਾ ਨਾਮ 'ਏਸ਼ੀਆ ਬੁੱਕ ਆਫ ਰਿਕਾਰਡਜ਼' ' ਦਰਜ ਹੋ ਗਿਆ ਹੈ ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ.ਚਰਨਜੀਤ ਸਿੰਘ ਚੰਨੀ ਨੇ ਕੀਤਾ
 


ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ--ਖਾਲਸਾ ਹੁਣ ਤੱਕ ਦਾ ਇਕਲੌਤਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ ਦੱਸਣਯੋਗ ਹੈ ਕਿ ਵਿਰਾਸਤ--ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ
 


. ਚੰਨੀ ਨੇ ਦੱਸਿਆ ਕਿ ਇਸ ਸਾਲ ਵਿੱਚ ਇਹ ਵਿਰਾਸਤ--ਖਾਲਸਾ ਵੱਲੋਂ ਬਣਾਇਆ ਗਿਆ ਤੀਸਰਾ ਰਿਕਾਰਡ ਹੈ ਜੋ ਕਿ 'ਲਿਮਕਾ ਬੁੱਕ ਆਫ ਰਿਕਾਰਡਜ਼ -ਫਰਵਰੀ 2019 ਅਡੀਸ਼ਨ' ਅਤੇ 'ਇੰਡੀਆ ਬੁੱਕ ਆਫ ਰਿਕਾਰਡਜ਼ -2020 ਅਡੀਸ਼ਨ ' ਤੋਂ ਬਾਅਦ ਦਰਜ ਕੀਤਾ ਗਿਆ ਹੈ
 


ਅਜਾਇਬ ਘਰ ਦੀ ਸ਼ਾਨੋ-ਸ਼ੌਕਤ ਬਾਰੇ ਪੁਰਜ਼ੋਰ ਜੋਸ਼ ਨਾਲ ਬੋਲਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਸਿੱਖੀ ਦੇ ਸ਼ਾਨਮੱਤੇ ਤੇ ਲਾਸਾਨੀ ਇਤਿਹਾਸ ਅਤੇ ਸਭਿਆਚਾਰ ਦੀ ਯਾਦਗਾਰ ਵਜੋਂ ਬਣਾਏ ਗਏ ' ਵਿਰਾਸਤ--ਖਾਲਸਾ ' ਦੇ ਦਰਸ਼ਨਾਂ ਲਈ ਆਉਣ ਵਾਲਿਆਂ ਦੀ ਗਿਣਤੀ ਪਿਛਲੇ 7.5 ਸਾਲਾਂ ਵਿੱਚ 1 ਕਰੋੜ ਤੋਂ ਟੱਪ ਚੁੱਕੀ ਹੈ ਜੋ ਕਿ ਪੰਜਾਬ ਲਈ ਮਾਣਮੱਤੀ ਗੱਲ ਹੈ


 

ਵਿਰਾਸਤ--ਖਾਲਸਾ ਦਾ ਨੀਂਹ ਪੱਥਰ 22 ਨਵੰਬਰ,1998 ਨੂੰ ਰੱਖਿਆ ਗਿਆ ਸੀ ਜਦਕਿ ਰਸਮੀ ਉਦਘਾਟਨ ਅਪ੍ਰੈਲ 2006 ਵਿੱਚ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ ਅਜਾਇਬ ਘਰ ਦੇ ਪਹਿਲਾ ਪੜਾਅ ਦਾ ਉਦਘਾਟਨ 25 ਨਵੰਬਰ,2011 ਨੂੰ ਅਤੇ ਦੂਜੇ ਪੜਾਅ 5 ਸਾਲ ਬਾਅਦ , 25 ਨਵੰਬਰ, 2016 ਨੂੰ ਲੋਕ ਅਰਪਣ ਕੀਤਾ ਗਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Virasat e Khalsa Asia s most popular Museum