ਅਗਲੀ ਕਹਾਣੀ

ਵੀਜ਼ਾ-ਮੁਕਤ ਕਰਤਾਰਪੁਰ ਲਾਂਘੇ ਦਾ ਮਸਲਾ ਵਿਦੇਸ਼ ਮੰਤਰੀ ਕੋਲ ਚੁਕਾਂਗੇ: ਕੈਪਟਨ

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ


ਆਪਣੇ ਮਤੇ ਵਿੱਚ ਵਜ਼ਾਰਤ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਬੁਲਾਉਣ ਦਾ ਫੈਸਲਾ ਕੀਤਾ


ਇਕ ਹੋਰ ਮਤੇ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਇਤਿਹਾਸਕ ਮੌਕੇਤੇ ਸੰਸਦ ਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਿਸ਼ ਕਰਨ ਦਾ ਵੀ ਫੈਸਲਾ ਲਿਆ ਮਤੇ ਮੁਤਾਬਕ ਇਸ ਸੰਸਦੀ ਇਜਲਾਸ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਨਾਮਵਰ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾਵੇ


ਮੰਤਰੀ ਮੰਡਲ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ ਹੈ ਇਸ ਨਾਲ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂ ਸਿੱਖ ਸੰਗਤ ਦੀ ਅਰਦਾਸ ਮੁਤਾਬਕ ਬਿਨਾਂ ਕਿਸੇ ਰੋਕ ਤੋਂ ਖੁੱਲੇ ਦਰਸ਼ਨ-ਦੀਦਾਰੇ ਕਰ ਸਕਣਗੇ


ਮੁੱਖ ਮੰਤਰੀ ਨੇ ਇਸ ਮਸਲੇਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰਤੇ ਮਿਲਣ ਦਾ ਵਾਅਦਾ ਕਰਦੇ ਆਖਿਆ ਕਿ ਉਹ ਕੇਂਦਰੀ ਮੰਤਰੀ ਨੂੰ ਅਪੀਲ ਕਰਨਗੇ ਕਿ ਲੱਖਾਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਦਰਸ਼ਨ-ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਉਹ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਨਾਲ ਵੀਜ਼ਾ ਮੁਕਤ ਲਾਂਘੇ ਨੂੰ ਯਕੀਨੀ ਬਣਾਉਣ ਦਾ ਮਸਲਾ ਉਠਾਉਣ


ਮੁੱਖ ਮੰਤਰੀ ਨੇ ਇਸ ਇਤਿਹਾਸਕ ਨਗਰ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਸੱਦਣ ਦਾ ਫੈਸਲਾ ਲਿਆ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਨਿੱਜੀ ਬੇਨਤੀਤੇ ਮੁੱਖ ਮੰਤਰੀ ਨੇ 30 ਸਤੰਬਰ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਮੀਟਿੰਗ ਸੱਦਣ ਦੀ ਵੀ ਸਹਿਮਤੀ ਦਿੱਤੀ ਤਾਂ ਕਿ ਉਸ ਇਲਾਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ


ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰਸ੍ਰੀ ਗੁਰੂ ਨਾਨਕ ਦੇਵ ਜੀ ਮਾਰਗਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ


ਇਸ ਮੌਕੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਪੇਸ਼ਕਾਰੀ ਦਿੰਦਿਆਂ ਮੁੱਖ ਮੰਤਰੀ ਨੂੰ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:visa-free Kartarpur corridor issue will hand over to External Affairs Minister: Captain