ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ

ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਵੱਲੋਂ ਬੜੀ ਸ਼ਰਧਾ ਸਤਿਕਾਰ ਨਾਲ ਆਰੰਭ ਕੀਤੀ ਗਈ।

 


 

ਇੰਗਲੈਂਡ ਤੋਂ ਪੁੱਜੇ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਜੱਥੇ ਦੇ ਮੈਂਬਰਾਂ ਨੇ ਸਾਂਝੇ ਰੂਪ ਟਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਆਪਣੇ ਹੱਥੀਂ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ।

 


 

ਦੱਸਣਯੋਗ ਹੈ ਕਿ ਅਧਿਆਤਮਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਹੋਏ ਸੋਨੇ ਦੀ ਚਮਕ ਨੂੰ ਪ੍ਰਦੂਸ਼ਣ ਪ੍ਰਭਾਵਿਤ ਕਰ ਰਿਹਾ ਹੈ ਅਤੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ 'ਤੇ ਸੋਨੇ ਦੀ ਧੁਆਈ ਕਰਵਾਈ ਜਾਂਦੀ ਹੈ ਤਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਅਲੌਕਿਕ ਦਿੱਖ ਬਰਕਰਾਰ ਰਹੇ।

 


 

ਇਸੇ ਕੜੀ ਦੇ ਅੰਤਰਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਦੇ ਮੈਂਬਰਾਂ ਨੂੰ ਸੋਨੇ ਦੀ ਧੁਆਈ ਕਰਨ ਦੀ ਕਾਰ ਸੇਵਾ ਸੌਂਪੀ ਗਈ ਹੈ। ਜਿਸ ਤਹਿਤ ਅੱਜ ਜੱਥੇ ਦੇ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਆਰੰਭ ਕੀਤਾ ਗਿਆ।

 

 

ਤਸਵੀਰਾਂ : ਸਮੀਰ ਸਹਿਗਲ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Volunteers of the Guru Nanak Nishkam Sewak Jatha cleaning the gold plating on the Golden Temple in Amritsar