ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ 'ਚ 3000 ਵਿਦਿਆਰਥੀਆਂ ਨੇ ਲਿਆ ਹਿੱਸਾ 

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ  ਨੂੰ ਮਨਾਉਣ ਸਬੰਧੀ ਸਮਾਗਮਾਂ ਦੀ ਲੜੀ ਵਜੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ ਕਰਵਾਈ ਗਈ।

 

ਇਸ ਮੈਗਾ ਈਵੈਂਟ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਸਰਕਰੀ ਸਕੂਲਾਂ ਦੇ 3,000 ਵਿਦਿਆਰਥੀਆਂ ਦੇ ਨਾਲ ਨਾਲ ਸਿੱÎਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚ ਸਕੱਤਰ, ਸਿੱÎਖਿਆ ਕ੍ਰਿਸ਼ਨ ਕੁਮਾਰ, ਡੀ.ਪੀ.ਆਈ. ਇੰਦਰਜੀਤ ਸਿੰਘ ਅਤੇ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਅਤੇ ਐਲੀਮੈਂਟਰੀ ਸ਼ਾਮਲ ਸਨ।

 

ਮੈਰਾਥਨ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਿੱÎਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ਸਮਾਗਮਾਂ ਦੀ ਲੜੀ ਦਾ ਆਯੋਜਨ ਕਰ ਰਹੀ ਹੈ। 

 

ਇਨ੍ਹਾਂ ਸਮਾਗਮਾਂ ਦੀ ਕੜੀ ਵਜੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 1 ਅਗਸਤ ਤੋਂ 14 ਅਗਸਤ ਤੱਕ ਪਾਣੀ ਸੰਭਾਲ ਪੰਦਰਵਾੜੇ ਦਾ ਆਯੋਜਨ ਕੀਤਾ ਜਿਸ ਦੇ ਆਖ਼ਰੀ ਦਿਨ ਮੈਰਾਥਨ ਕਰਵਾਈ ਗਈ। 

 

ਇਸ ਪੰਦਰਵਾੜੇ ਦੌਰਾਨ ਸੂਬੇ ਦੇ ਸਾਰੇ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਵਿੱਚ ਪਾਣੀ ਸੰਭਾਲ ਸਬੰਧੀ ਲੇਖ ਲਿਖਣ, ਬੂਟੇ ਲਗਾਉਣ, ਕੁਇਜ਼ ਮੁਕਾਬਲੇ, ਵਨ ਐਕਟ ਪਲੇਅਜ਼, ਸਲੋਗਨ ਰਾਇਟਿੰਗ, ਗਰੁੱਪ ਵਿਚਾਰ-ਚਰਚਾ, ਚਾਰਟ ਬਣਾਉਣ ਅਤੇ ਆਬਜੈਕਟਿਵ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ।

 

ਇਹ ਮੈਰਾਥਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼, ਪਟਿਆਲਾ ਤੋਂ ਤਕਰੀਬਨ ਸਵੇਰੇ 6:30 ਤੋਂ ਸ਼ੁਰੂ ਕੀਤੀ ਗਈ ਅਤੇ ਸ਼ਹਿਰ ਦੇ ਵਿਭਿੰਨ ਪ੍ਰਮੁੱਖ ਮਾਰਗਾਂ ਚੋਂ ਹੁੰਦੀ ਹੋਈ ਇਹ ਮੈਰਾਥਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾ ਕੇ ਸਮਾਪਤ ਹੋਈ।

 

 

 

 

ਇਸ ਮੈਰਾਥਨ ਦੇ ਜੇਤੂਆਂ ਨੂੰ ਵਧਾਈ ਦਿੰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Water Conservation awareness Marathon held in Patiala