ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲ ਸਰੋਤ ਵਿਭਾਗ ਮਜ਼ਬੂਤੀ ਲਈ ਫੌਜੀ ਅਫ਼ਸਰਾਂ ਨਾਲ ਸਾਂਝੀ ਯੋਜਨਾ ਉਲੀਕੇ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀਆਂ ਹਦਾਇਤਾਂ ਚ ਅੱਜ ਕਿਹਾ ਹੈ ਕਿ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਫੌਜੀ ਅਧਿਕਾਰੀਆਂ ਨਾਲ ਮਿਲ ਕੇ ਜਲ ਸਰੋਤ ਵਿਭਾਗ ਸਾਂਝੀ ਕਾਰਜ ਯੋਜਨਾ ਉਲੀਕੇ।

 

ਕੈਪਟਨ ਨੇ ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟੇਂਡੀਵਾਲ ਦੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਨੂੰ ਟਾਲਿਆ ਜਾ ਸਕੇ।

 

ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਵਾਸਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ। ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੁਤਾਬਕ ਮਖੂ ਤੇ ਹੁਸੈਨੀਵਾਲਾ ਇਲਾਕੇ ਦੇ ਹੜ੍ਹ ਪ੍ਰਭਾਵਿਤ 15 ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ 630 ਵਿਅਕਤੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਭੋਜਨ ਦੇ 950 ਪੈਕੇਟ ਮੁਹੱਈਆ ਕਰਵਾਉਣ ਤੋਂ ਇਲਾਵਾ ਪਸ਼ੂਆਂ ਲਈ ਫੀਡ ਅਤੇ ਚਾਰੇ ਦੀ ਸਪਲਾਈ ਲਈ ਵੀ ਢੁਕਵੇਂ ਬੰਦੋਬਸਤ ਕੀਤੇ ਗਏ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Water Resources Department plans joint action plan with army officers: Captain