ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਬੁੱਧਵਾਰ ਨੂੰ ਪੰਜਾਬ ਸਰਕਾਰ ਦੀ ਸੈਲਫਮੇਡ ਸਮਾਰਟ ਸਕੂਲ ਸਕੀਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਫੇਜ਼-11 ਨੇੜੇ ਪਿੰਡ ਕੰਬਾਲਾ ਵਿਖੇ ਪਿੰਡ ਕੰਬਾਲਾ ਅਤੇ ਕੰਬਾਲੀ ਦੇ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਸਕੀਮ ਦੀ ਸ਼ੁਰੂਆਤ ਕੀਤੀ।
ਦੱਸਦੇਈਏ ਕਿ ਇਸ ਸਕੀਮ ਨਾਲ ਹੁਣ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਅਤੇ ਲੋੜੀਂਦੀ ਮਾਤਰਾ ਵਿੱਚ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।ਇਸ ਤੋਂ ਪਹਿਲਾਂ ਰਾਣਾ ਕੇਪੀ ਸਿੰਘ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕਰਨ ਮੌਕੇ ਕੀਤਾ।
ਰਾਣਾ ਨੇ ਤਕਨੀਕੀ ਸਿੱਖਿਆ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦੇ ਸਮਾਰਟ ਬਣਨ ਉਤੇ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਾਂਹਵਧੂ ਸੋਚ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸਾਲ 2020 ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣਾ ਸਰਕਾਰ ਦੀ ਟੀਚਾ ਹੈ।
ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਨੂੰ ਸਮਾਰਟ ਬਣਾਉਣ ਲਈ ਸਹਿਯੋਗ ਦੇਣ ਵਾਲੇ ਐਨ.ਆਰ.ਆਈ. ਬਲਦੇਵ ਸਿੰਘ ਦਾ ਧੰਨਵਾਦ ਕੀਤਾ ਅਤੇ ਦਾਅਵਾ ਕੀਤਾ ਕਿ ਇਸ ਸਕੂਲ ਦੀ ਪੂਰੀ ਇਮਾਰਤ ਵਿੱਚ ਬੀ.ਏ.ਐਲ.ਏ. (ਬਿਲਡਿੰਗ ਐਸ ਲਰਨਿੰਗ ਏਡ) ਤਹਿਤ ਬਹੁਤ ਵਧੀਆ ਢੰਗ ਨਾਲ ਕੰਮ ਕਰਵਾਇਆ ਗਿਆ ਹੈ ਜਿਸ ਨਾਲ ਵਿਦਿਆਰਥੀ ਆਪਣੇ ਵਿਸ਼ੇ ਬਾਰੇ ਆਸਾਨੀ ਨਾਲ ਸਿੱਖ ਸਕਣਗੇ।
.