ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਕਿਸਾਨਾਂ ਦੀ ਕਰਜ਼ਾ–ਮਾਫੀ ਲਈ ਅਸੀਂ ਯਤਨਸ਼ੀਲ ਹਾਂ: ਕੈਪਟਨ ਅਮਰਿੰਦਰ

ਇਸ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਸੂਬੇ ਚ ਸਾਡੀ ਸਰਕਾਰ ਬਣਦਿਆਂ ਹੀ ਅਸੀਂ ਕਿਸਾਨਾਂ ਦਾ ਕਰਜ਼ਾ ਮਾਫ ਕਰਾਂਗੇ। ਇਸੇ ਵਾਅਦੇ ਨੂੰ ਪੂਰਾ ਕਰਦਿਆਂ ਅਸੀਂ ਕਿਸਾਨਾਂ ਦਾ ਕਰਜ਼ਾ ਮਾਫ ਕਰ ਰਹੇ ਹਾਂ ਕਿਉਂਕਿ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ–ਮਾਫੀ ਲਈ ਅਸੀਂ ਯਤਨਸ਼ੀਲ ਹਾਂ।

 

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸੱਤਾ ਚ ਆਏ ਤਾਂ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਚੁੱਕਿਆ ਸੀ, ਪਿਛਲੀ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਖਾਲੀ ਕਰ ਦਿੱਤੇ ਸਨ। ਜਿਸ ਕਾਰਨ ਸਾਡੀ ਸਰਕਾਰ ਨੂੰ ਭਾਰੀ ਮੁਸ਼ਕਲਾਂ ਆਈਆਂ। ਪਰ ਅਸੀਂ ਇਸਦੇ ਬਾਵਜੂਦ ਇੱਕ ਨਵੀਂ ਰਣਨੀਤੀ ਬਣਾਈ ਤੇ ਕਰਜ਼ੇ ਥੱਲੇ ਦਬੇ ਪੰਜਾਬ ਦੇ ਕਰਜ਼ਾਈ ਕਿਸਾਨਾਂ ਨੂੰ ਆਤਮ ਹੱਤਿਆ ਕਰਨ ਤੋਂ ਰੋਕਣ ਲਈ ਕਿਸੇ ਵੀ ਤਰ੍ਹਾਂ ਉਨ੍ਹਾਂ ਨੂੰ ਰਾਹਤ ਦਿਵਾਉਣ ਦਾ ਪ੍ਰਣ ਕੀਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਸਾਡੇ ਸਰਕਾਰ ਕੋਲ ਜਿਵੇਂ ਜਿਵੇਂ ਪੈਸੇ ਆਉਂਦੇ ਗਏ ਅਸੀਂ ਲੜੀਵਾਰ ਸੂਬੇ ਦੇ ਕਿਸਾਨਾਂ ਦਾ ਕਰਜ਼ਾ–ਮਾਫ਼ ਕਰਦੇ ਗਏ। ਇਸੇ ਤਰ੍ਹਾਂ ਅੱਜ ਦੇ ਸਮਾਗਮ ਦਾ ਮੁੱਖ ਟੀਚਾ ਵੀ ਕਿਸਾਨਾਂ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਲੈ ਕੇ ਹਾਜ਼ਰ ਹੋਏ ਹਾਂ ਤੇ ਕਰਜ਼ਾ–ਮਾਫੀ ਦੇ ਤੀਜੇ ਪੜਾਅ ਹੇਠ ਅੱਜ ਸੂਬੇ ਦੇ ਕਈ ਹਜ਼ਾਰਾਂ ਕਿਸਾਨਾਂ ਦਾ ਕਰਜ਼ਾ–ਮਾਫ਼ ਕਰ ਰਹੇ ਹਾਂ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅਸੀਂ ਸੂਬੇ ਦਾ ਖ਼ਜ਼ਾਨਾ ਖਾਲੀ ਹੋਣ ਬਾਵਜੂਦ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਬਾਰੇ ਆਪਣੀਆਂ ਕੋਸ਼ੀਸ਼ਾਂ ਜਾਰੀ ਰੱਖੀਆਂ।

 

ਕੇਂਦਰ ਸਰਕਾਰ ਤੇ ਤਿੱਖਾ ਹਮਲਾ ਬੋਲਿਆ


ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਮਾਲੀ ਮਦਦ ਲਈ ਕਈ ਵਾਰ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮੈਂ ਖੁੱਦ ਕੇਂਦਰ ਸਰਕਾਰ ਨੂੰ ਕਈ ਚਿੱਠੀਆਂ ਲਿਖੀਆਂ, ਕਈ ਵਾਰ ਖੁੱਦ ਦਿੱਲੀ ਜਾ ਕੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਪਰ ਸਾਡਾ ਕਿਸੇ ਨੇ ਹੱਥ ਨਾ ਫੜ੍ਹਿਆ, ਪੰਜਾਬ ਦੀ ਕਿਸਾਨੀ ਦੇ ਦੁੱਖ ਕਿਸੇ ਨਾ ਸੁਣੇ। 

 

ਇਸ ਦੇ ਬਾਵਜੂਦ ਸਾਡੀ ਸਰਕਾਰ ਨੇ ਸੂਬੇ ਦੀ ਕਿਸਾਨੀ ਦੀ ਵੱਡੀ ਤੇ ਗੰਭੀਰ ਦਾ ਅੰਤ ਕਰਨ ਦਾ ਯਤਨ ਕੀਤਾ ਤੇ ਜਿਵੇਂ ਜਿਵੇਂ ਸਾਡੀ ਸਰਕਾਰ ਕੋਲ ਪੈਸੇ ਆਏ, ਅਸੀਂ ਉਸਨੂੰ ਕਿਸਾਨਾਂ ਦੇ ਹਿੱਤਾਂ ਦੇ ਲਗਾਇਆ ਤੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਤੇ ਅੱਗੇ ਵੀ ਕਰਦੇ ਜਾ ਰਹੇ ਹਾਂ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We are trying to apologize to the farmers of Punjab Capt Amarinder