ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੇਅਰ ਤੋਂ ਪਰੂਨਿੰਗ ਮਸ਼ੀਨਾਂ ਲਈ ਦਿੱਤੇ ਇੱਕ ਕਰੋੜ ਦਾ ਲਵਾਂਗੇ ਹਿਸਾਬ: ਸਿੱਧੂ

ਨਗਰ ਨਿਗਮ ਕਮਿਸ਼ਨਰ ਨੂੰ ਵਿਕਾਸ ਕਾਰਜਾਂ ਲਈ 54.11 ਲੱਖ ਦੀ ਗਰਾਂਟ ਦਾ ਚੈੱਕ ਸੌਪਿਆ

 

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਮੇਅਰ ਕੁਲਵੰਤ ਸਿੰਘ ਵੱਲੋਂ ਦਰੱਖਤਾਂ ਦੀ ਛੰਗਾਈ ਲਈ ਪਰੂਨਿੰਗ ਮਸ਼ੀਨ ਖ਼ਰੀਦਣ ਵਾਸਤੇ ਦਿੱਤੇ ਇਕ ਕਰੋੜ ਰੁਪਏ ਦਾ ਹਿਸਾਬ ਲਿਆ ਜਾਵੇਗਾ।

 

ਇੱਥੇ ਨਗਰ ਨਿਗਮ ਦਫ਼ਤਰ ਵਿੱਚ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਮਨਜ਼ੂਰ ਕੀਤੇ ਫੰਡਾਂ ਵਿੱਚੋਂ ਪਹਿਲੀ ਕਿਸ਼ਤ ਵਜੋਂ ਆਏ 54.11 ਲੱਖ ਰੁਪਏ ਦਾ ਚੈੱਕ ਨਗਰ ਨਿਗਮ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੂੰ ਸੌਂਪਦਿਆਂ ਸ. ਸਿੱਧੂ ਨੇ ਕਿਹਾ ਕਿ ਪਰੂਨਿੰਗ ਮਸ਼ੀਨ ਖ਼ਰੀਦਣ ਲਈ 1.80 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਜਿਸ ਵਿੱਚੋਂ ਇਕ ਕਰੋੜ ਰੁਪਏ ਦਾ ਭੁਗਤਾਨ ਕਰ ਦਿੱਤਾ ਗਿਆ ਪਰ ਹੁਣ ਇਹ ਪੈਸਾ ਕਿੱਥੇ ਹੈ, ਇਸ ਦਾ ਕੋਈ ਹਿਸਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰਵਾ ਕੇ ਇਹ ਪੈਸਾ ਸਮੇਤ ਵਿਆਜ ਵਸੂਲਿਆ ਜਾਵੇਗਾ।

 

ਮੋਹਾਲੀ ਸ਼ਹਿਰ ਦੇ ਵਿਕਾਸ ਲਈ ਕੈਪਟਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ਼ਹਿਰ ਲਈ 10 ਕਰੋੜ ਰੁਪਏ ਮਨਜ਼ੂਰ ਕੀਤੇ ਹਨ, ਜਿਨ੍ਹਾਂ ਵਿੱਚੋਂ 2.18 ਕਰੋੜ ਰੁਪਏ ਆ ਗਏ ਹਨ। ਇਸ ਵਿੱਚੋਂ ਪਹਿਲੀ ਕਿਸ਼ਤ ਵਜੋਂ ਅੱਜ 54.11 ਲੱਖ ਰੁਪਏ ਦਾ ਚੈੱਕ ਦਿੱਤਾ ਹੈ। 

 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਲਿਆਉਣ ਬਾਰੇ ਭੰਬਲਭੂਸਾ ਪਾਇਆ ਜਾ ਰਿਹਾ ਹੈ, ਜਦੋਂ ਕਿ ਇਹ ਸਾਰੇ ਫੰਡ ਉਨ੍ਹਾਂ (ਸ. ਸਿੱਧੂ) ਦੇ ਯਤਨਾਂ ਨਾਲ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮਨਜ਼ੂਰ ਕੀਤੇ ਹਨ। 

 

ਉਨ੍ਹਾਂ ਨਗਰ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਜਲਦੀ ਸ਼ੁਰੂ ਕੀਤੇ ਜਾਣ ਅਤੇ ਸਾਰੇ ਕੰਮ ਸਬੰਧਤ ਕੌਂਸਲਰਾਂ ਦੀ ਨਿਗਰਾਨੀ ਹੇਠ ਹੋਣ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We will calculate one crore from Mayor for pruning machines: Sidhu