ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧੁੰਦ ਦੀ ਲਪੇਟ 'ਚ ਪੰਜਾਬ, ਕੜਾਕੇ ਦੀ ਠੰਡ ਨੇ ਵਧਾਈ ਪ੍ਰੇਸ਼ਾਨੀ

ਬਰਫੀਲੀ ਹਵਾਵਾਂ ਅਤੇ ਸੰਘਣੀ ਧੁੰਦ ਨੇ ਪੰਜਾਬ ਸਮੇਤ ਉੱਤਰ ਭਾਰਤ ਦੇ ਲੋਕਾਂ ਨੂੰ ਠਾਰ ਦਿੱਤਾ ਹੈ। ਇਸ ਸਮੇਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫ਼ਤਾਰ 'ਤੇ ਪੈਣਾ ਸ਼ੁਰੂ ਹੋ ਗਿਆ ਹੈ।
 

ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਸ਼ੁੱਕਰਵਾਰ ਨੂੰ ਹਲਕੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਿਕ ਇੱਕ ਵਾਰ ਫਿਰ ਤੋਂ ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ।
 

ਅੱਜ ਸਵੇਰੇ ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ, ਫਗਵਾੜਾ, ਜਲੰਧਰ 'ਚ 7 ਡਿਗਰੀ, ਅੰਮ੍ਰਿਤਸਰ, ਫਰੀਦਕੋਟ, ਫਿਰੋਜਪੁਰ, ਪਟਿਆਣਾ 'ਚ 8 ਡਿਗਰੀ, ਰਾਜਪੁਰਾ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਮੋਗਾ, ਸੰਗਰੂਰ, ਫਾਜਿਲਕਾ 'ਚ 9 ਡਿਗਰੀ, ਗੁਰਦਾਸਪੁਰ, ਚੰਡੀਗੜ੍ਹ, ਮਲੋਟ, ਜੀਰਕਪੁਰ, ਮਾਨਸਾ 'ਚ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
 

ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟੇ ਤਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਕੋਲਡ ਡੇ ਕੰਡੀਸ਼ਨ ਜਾਰੀ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਹੋ ਸਕਦੀ ਹੈ ਅਤੇ ਕੁੱਝ ਥਾਵਾਂ 'ਤੇ ਸ਼ੀਤ ਲਹਿਰ ਦਾ ਪ੍ਰਕੋਪ ਵੀ ਜਾਰੀ ਰਹਿ ਸਕਦਾ ਹੈ। 


 

ਮੌਸਮ ਵਿਭਾਗ ਦੇ ਇੱਕ ਅਧਿਕਾਰੀ ਮੁਤਾਬਿਕ ਬੀਤੇ ਦਿਨੀਂ -14.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਦਰਾਸ ਲੱਦਾਖ ਦਾ ਸੱਭ ਤੋਂ ਠੰਡਾ ਇਲਾਕਾ ਰਿਹਾ। ਬੀਤੀ ਰਾਤ ਇੱਥੇ ਦਾ ਤਾਪਮਾਨ -27.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Weather update cold wave in north india