ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਕੋਰੋਨਾ ਨਾਲ ਨਜਿੱਠਣ ਲਈ ਲਗਾਤਾਰ ਡਿਊਟੀ ਦੇ ਰਹੇ ਪੁਲੀਸ ਮੁਲਾਜ਼ਮਾਂ ਨੂੰ ਮਿਲੇਗੀ ਹਫ਼ਤਾਵਾਰੀ ਰੈਸਟ’

ਹਿਮਾਚਲ ਪ੍ਰਦੇਸ਼-ਪੰਜਾਬ ਦੀ ਸਰਹੱਦ ਕੀਤੀ ਸੀਲ, ਸਿਰਫ਼ ਜ਼ਰੂਰੀ ਵਸਤਾਂ ਲਿਜਾਣ ਦੀ ਆਗਿਆ: ਐਸਐਸਪੀ

 

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਦਿਨ-ਰਾਤ ਪਰਿਵਾਰਾਂ ਤੋਂ ਦੂਰ ਰਹਿ ਕੇ ਆਮ ਜਨਤਾ ਦੀ ਹਿਫਾਜ਼ਤ ਲਈ ਡਿਊਟੀ ਨਿਭਾ ਰਹੇ ਪੁਲੀਸ ਮੁਲਾਜ਼ਮਾਂ ਦੀ ਜਿੱਥੇ ਅਸੀਂ ਲਗਾਤਾਰ ਹੌਂਸਲਾ ਅਫਜਾਈ ਕਰ ਰਹੇ ਹਾਂ, ਉਥੇ ਹੀ ਹੁਣ ਅਸੀਂ ਹਫਤਾਵਾਰੀ ਰੈਸਟ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪਹੁੰਚੇ ਰੂਪਨਗਰ ਦੇ ਜ਼ਿਲ੍ਹਾ ਪੁਲੀਸ ਮੁਖੀ ਸਵੱਪਨ ਸ਼ਰਮਾ ਨੇ ਕੀਤਾ।

 

ਸਵੱਪਨ ਸ਼ਰਮਾ ਨੇ ਕਿਹਾ ਕਿ ਬੇਸ਼ੱਕ ਲੋਕ ਸਾਨੂੰ ਪੂਰਾ ਸਹਿਯੋਗ ਦੇ ਰਹੇ ਹਨ ਪਰ ਸਾਡੀ ਇਹ ਪੁਰਜ਼ੋਰ ਕੋਸ਼ਿਸ਼ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਨਾਲ ਆਮ ਜਨਤਾ ਦੀ ਸਿਹਤ ਤੇ ਸੁਰੱਖਿਆ ਦੀ ਹਿਫਾਜ਼ਤ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀਏ। 

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕਰੀਬ 50 ਕਿਲੋਮੀਟਰ ਦੀ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਸੀਲ ਕੀਤਾ ਜਾ ਚੁੱਕਿਆ ਹੈ। ਜਦਕਿ ਜ਼ਰੂਰੀ ਵਸਤਾਂ ਦੀਆਂ ਗੱਡੀਆਂ ਨੂੰ ਹੀ ਆਣ-ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

 

ਰੋਪੜ ਤੋਂ  ਕੁਲਵਿੰਦਰ ਭਾਟੀਆ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਨੇ ਜ਼ਿਲ਼੍ਹੇ ਦੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾਣ ਵਾਲੀਆਂ ਅਫਵਾਹਾਂ 'ਤੇ ਸਾਡੀ ਬਾਜ਼ ਅੱਖ ਹੈ। ਜਿੱਥੋਂ ਤੱਕ ਨੂਰਪੁਰ ਬੇਦੀ ਦੀ ਅਫਵਾਹ ਦੀ ਗੱਲ ਹੈ ਤਾਂ ਅਸੀਂ ਉਸ ਵਿਰੁਧ ਤੁਰੰਤ ਸਖ਼ਤ ਕਾਨੰਨੂ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਾਂਗੇ।

.....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Weekly rest will be given to police personnel on duty to deal with Corona epidemic