ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਆਖ਼ਰ ਸੁਖਜਿੰਦਰ ਸਿੰਘ ਰੰਧਾਵਾ ਦੇ ਬਦਲੇ ਸਟੈਂਡ ਪਿੱਛੇ ਕੀ ਹੈ ਭੇਤ?

​​​​​​​ਆਖ਼ਰ ਸੁਖਜਿੰਦਰ ਸਿੰਘ ਰੰਧਾਵਾ ਦੇ ਬਦਲੇ ਸਟੈਂਡ ਪਿੱਛੇ ਕੀ ਹੈ ਭੇਤ?

ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਹੁਣ ਤੱਕ ਤਾਂ ਪੰਥਕ ਮਾਮਲਿਆਂ ਵਿੱਚ ਵੀ ਭਾਗ ਲੈ ਰਹੇ ਸਨ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਕੋਈ ਇੱਕਮਤ ਕਾਇਮ ਕਰਨ ਵਾਸਤੇ ਪਿੱਛੇ ਜਿਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਪੰਜਾਬ ਸਰਕਾਰ ਦੀ ਤਰਫ਼ੋਂ ਗੱਲਬਾਤ ਕਰਨ ਲਈ ਗਏ ਸਨ।

 

 

ਪਰ ਸ੍ਰੀ ਰੰਧਾਵਾ ਉਹ ਕੁਝ ਗੰਭੀਰ ਜਿਹੇ ਵਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਰੋਹ ਉੱਤੇ ਹੀ ਆਪਣਾ ਧਿਆਨ ਕੇਂਦ੍ਰਿਤ ਕਰ ਰਹੇ ਹਨ।

 

 

ਸ੍ਰੀ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਹੋਰ ਸਾਥੀ ਮੰਤਰੀ ਸੁਲਤਾਨਪੁਰ ਲੋਧੀ ਵਾਲੇ ਮੁੱਖ ਸਮਾਰੋਹ ਬਾਰੇ ਗੱਲਬਾਤ ਕਰ ਰਹੇ ਹਨ।

 

 

ਸ੍ਰੀ ਰੰਧਾਵਾ ਨੇ ਇਸ ਮਾਮਲੇ ਬਾਰੇ ਹੋਰ ਕੁਝ ਆਖਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਹੁਣ ਸਿਆਸੀ ਗਲਿਆਰਿਆਂ ਵਿੱਚ ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਆਖ਼ਰ ਸ੍ਰੀ ਰੰਧਾਵਾ ਦੀ ਇਸ ਤਬਦੀਲੀ ਪਿਛਲਾ ਭੇਤ ਕੀ ਹੈ?

 

 

ਉਂਝ ਇਹ ਹਾਲੇ ਸਪੱਸ਼ਟ ਨਹੀਂ ਹੈ। ਇਸ ਗੱਲ ਤੋਂ ਵੀ ਸਾਰੇ ਭਲੀਭਾਂਤ ਵਾਕਫ਼ ਹਨ ਕਿ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਇੱਕ ਵਾਰ ਜੇ ਕੋਈ ਸਟੈਂਡ ਲੈ ਲੈਣ, ਤਾਂ ਫਿਰ ਉਨ੍ਹਾਂ ਨੂੰ ਕੋਈ ਵੀ ਪਿਛਾਂਹ ਨਹੀਂ ਮੋੜ ਸਕਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:What is main secret after the Changed stand of Sukhjinder Singh Randhawa