ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸ਼ਿਆਂ ਦੇ ਖਾਤਮੇ ਤੇ ਕੈਸਰ ਦੇ ਹੱਲ ਬਾਰੇ CM ਅਮਰਿੰਦਰ ਦਾ ਕੀ ਹੈ ਕਹਿਣਾ?

ਪੰਜਾਬ ਚ ਨਸ਼ਿਆਂ ਤੇ ਕੈਂਸਰ ਦੀਆਂ ਸਮੱਸਿਆਵਾਂ ’ਤੇ ਨਿਵੇਸ਼ਕਾਰਾਂ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨਾਲ ਸਿੱਝਣ ਲਈ ਵੱਡੇ ਕਦਮ ਚੁੱਕੇ ਹਨ ਤੇ ਹਜ਼ਾਰਾਂ ਤਸਕਰਾਂ ਤੇ ਸਮਗਲਰਾਂ ਨੂੰ ਗਿ੍ਰਫਤਾਰ ਕਰ ਕੇ ਜੇਲਾਂ ਵਿੱਚ ਬੰਦ ਕੀਤਾ ਹੈ।

 

ਬੇਸ਼ੱਕ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸਾ ਹੋਣ ਕਰਕੇ ਇਹ ਸਮੱਸਿਆ ਮਿਟੇਗੀ ਨਹੀਂ ਪਰ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਸਮੇਂ ਤੋਂ ਲੈ ਕੇ ਇਸ ਨੂੰ ਕਾਬੂ ਹੇਠ ਕੀਤਾ ਗਿਆ ਤੇ ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ।

 

ਸੂਬੇ ਵਿੱਚ ਵੱਡੀ ਗਿਣਤੀ ’ਚ ਕੈਂਸਰ ਦੇ ਮਾਮਲੇ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਕੜੇ ਇਹ ਸਿੱਧ ਕਰਦੇ ਹਨ ਕਿ ਬਾਕੀ ਸੂਬਿਆਂ ਨਾਲੋਂ ਇਹ ਗਿਣਤੀ ਘੱਟ ਹੈ। ਉਨਾਂ ਕਿਹਾ ਕਿ ਬੀਕਾਨੇਰ ਨੂੰ ਜਾਂਦੀ ਕੈਂਸਰ ਟਰੇਨ ਕਰਕੇ ਪੰਜਾਬ ਦੇ ਕੈਂਸਰ ਕੇਸ ਵਿਆਪਕ ਰੂਪ ਵਿੱਚ ਸਾਹਮਣੇ ਆਏ।

 

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਨਾਂ ਨੂੰ ਇਸ ਵਾਸਤੇ ਰਾਜਸਥਾਨ ਜਾਂ ਹੋਰ ਸੂਬਿਆਂ ਵਿੱਚ ਨਾ ਜਾਣਾ ਪਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:What says CM Amarinder about Cancer s solution and drug addiction