ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਦੋਂ ਲਾਗੂ ਹੋਣਗੀਆਂ ਪੰਜਾਬ ਦੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ?

ਕਦੋਂ ਲਾਗੂ ਹੋਣਗੀਆਂ ਪੰਜਾਬ ਦੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ?

ਪੰਜਾਬ ਨੇ ਹੋਰਨਾਂ ਸੂਬਿਆਂ ਵਾਂਗ ਹਾਲੇ ਤੱਕ ਆਪਣੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਵਧਾਈਆਂ ਅਤੇ ਸਰਕਾਰ ਨੇ ਡੀਏ (ਮਹਿੰਗਾਈ ਭੱਤੇ) ਦੀਆਂ ਚਾਰ ਕਿਸ਼ਤਾਂ ਦੇਣੀਆਂ ਹਨ।

 

 

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਦੀ ਅਗਵਾਈ ਹੇਠਲੀ ਪਿਛਲੀ ਸਰਕਾਰ ਨੇ ਫ਼ਰਵਰੀ 2016 ’ਚ ਉਦੋਂ ਦੇ ਮੁੱਖ ਸਕੱਤਰ ਆਰ.ਐੱਸ. ਮਾਨ ਦੀ ਪ੍ਰਧਾਨਗੀ ਹੇਠ ਤਿੰਨ–ਮੈਂਬਰੀ ਪੈਨਲ ਵੀ ਸਥਾਪਤ ਕੀਤਾ ਸੀ। ਇਸ ਪੈਨਲ ਨੇ ਇਹ ਫ਼ੈਸਲਾ ਕਰਨਾ ਸੀ ਕਿ 3.5 ਲੱਖ ਮੁਲਜ਼ਮਾਂ ਤੇ 2.5 ਲੱਖ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ ਬਾਰੇ ਫ਼ੈਸਲਾ ਕੀਤਾ ਜਾਵੇ।

 

 

ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲੀ, ਤਦ ਸ੍ਰੀ ਮਾਨ ਨੇ ਨਿਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੀ ਥਾਂ ’ਤੇ ਸਾਬਕਾ ਮੁੱਖ ਸਕੱਤਰ ਜੈ ਸਿੰਘ ਗਿੱਲ ਦੀ ਨਿਯੁਕਤੀ ਕੀਤੀ ਗਈ ਸੀ।

 

 

ਉਸ ਪੈਨਲ ਦਾ ਅੱਗੇ ਵਿਸਥਾਰ ਕੀਤਾ ਜਾਂਦਾ ਰਿਹਾ ਹੈ ਪਰ ਉਸ ਵੱਲੋਂ ਲੋੜੀਂਦੀਆਂ ਸਿਫ਼ਾਰਸ਼ਾਂ ਕਦੋਂ ਕੀਤੀਆਂ ਜਾਣਗੀਆਂ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
 

 

ਇੰਝ ਪੰਜਾਬ ਦਾ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਮਾਮਲੇ ਵਿੱਚ ਦੇਰੀ ਕਾਰਨ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਿੱਚ ਬੇਚੈਨੀ ਨਿੱਤ ਵਧਦੀ ਜਾ ਰਹੀ ਹੈ ਤੇ ਉਹ ਕੰਮ ਰੋਕਣ ਦੀ ਧਮਕੀ ਵੀ ਦੇ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:When would Punjab s 6th Pay Commission s recommendations be implemented