ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੂੰ ਕਾਤਲ ਪੁਲਿਸ ਮੁਲਾਜ਼ਮਾਂ ਲਈ ਮੁਆਫੀ ਦੀ ਹਮਦਰਦੀ ਕਿਉਂ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਬੋਲਿਆ। ਸੁਖਬੀਰ ਬਾਦਲ ਨੇ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੈਪਟਨ ਨੇ ਉਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਦੀ ਸਿਫਾਰਿਸ਼ ਕੀਤੀ, ਜਿਨਾਂ ਨੇ 1993 ਵਿਚ ਵਾਰੀ ਤੋਂ ਪਹਿਲਾਂ ਤਰੱਕੀਆਂ ਲੈਣ ਲਈ ਇੱਕ ਨਿਰੋਦਸ਼ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ

 

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਲੁਧਿਆਣਾ ਪੈਂਦੇ ਪਿੰਡ ਸਹਾਰਨ ਮਾਜਰਾ ਦੇ ਹਰਜੀਤ ਸਿੰਘ, ਜਿਸ ਨੂੰ ਉੱਤਰ ਪ੍ਰਦੇਸ਼ ਦੇ ਤਿੰਨ ਪੁਲਿਸ ਵਾਲਿਆਂ ਸਣੇ ਚਾਰ ਪੁਲਿਸ ਕਰਮੀਆਂ ਨੇ ਅਗਵਾ ਕਰਕੇ ਮਾਰ ਦਿੱਤਾ ਸੀ, ਇਨ੍ਹਾਂ ਕਾਤਿਲ ਪੁਲਿਸ ਵਾਲਿਆਂ ਨੂੰ ਮੁਆਫੀ ਦੇ ਕੇ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਉੱਤੇ ਇੱਕ ਹੋਰ ਜ਼ੁਲਮ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਅਕਾਲੀ ਦਲ ਇਸ ਬੇਇਨਸਾਫੀ ਭਰੇ ਫੈਸਲੇ ਨੂੰ ਰੱਦ ਕਰਵਾਉਣ ਲਈ ਡਟ ਕੇ ਲੜਾਈ ਲੜੇਗਾ

 

ਉਨ੍ਹਾਂ ਕਿਹਾ ਕਿ ਮੈਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਹਨਾਂ ਦੀ ਇਨਸਾਫ ਲੈਣ ਲਈ ਲੜੀ 18 ਸਾਲ ਲੰਬੀ ਲੜਾਈ ਬੇਕਾਰ ਨਹੀਂ ਜਾਵੇਗੀ। ਅਕਾਲੀ ਦਲ ਸਿੱਖਾਂ ਵੱਲੋਂ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੜੇਗਾ। ਬਾਦਲ ਨੇ ਦੱਸਿਆ ਕਿ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲ ਕੇ ਬੇਨਤੀ ਕਰੇਗਾ ਕਿ ਚਾਰ ਪੁਲਿਸ ਕਰਮੀਆਂ ਨੂੰ ਦਿੱਤੀ ਗੈਰਕਾਨੂੰਨੀ ਮੁਆਫੀ ਨੂੰ ਰੱਦ ਕੀਤਾ ਜਾਵੇ।

 

ਉਨਾਂ ਕਿਹਾ ਕਿ ਸੀਬੀਆਈ ਵੱਲੋਂ 20 ਸਾਲ ਦੀ ਜਾਂਚ ਅਤੇ ਅਦਾਲਤੀ ਪੈਰਵੀ ਮਗਰੋ ਪੁਲਿਸ ਕਰਮੀਆਂ ਨੂੰ ਦਿੱਤੀ ਉਮਰ ਕੈਦ ਦੀ ਸਜ਼ਾ ਤੋਂ ਸਿਰਫ ਸਾਢੇ ਚਾਰ ਸਾਲ ਬਾਅਦ ਦੋਸ਼ੀਆਂ ਨੂੰ ਮੁਆਫੀ ਦੇਣਾ ਸਿੱਖਾਂ ਦੇ ਜ਼ਖ਼ਮਾਂ ਉੱਤੇ ਨਮਕ ਮਲਣ ਦੇ ਸਮਾਨ ਹੈ, ਜਿਹੜੇ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਹਮਲੇ ਅਤੇ ਦਿੱਲੀ ਵਿਚ 1984 ਦੌਰਾਨ ਸਿੱਖਾਂ ਦੇ ਕੀਤੇ ਸਮੂਹਿਕ ਕਤਲੇਆਮ ਦੀ ਪੀੜ ਨਾਲ ਅਜੇ ਤੀਕ ਤੜਪ ਰਹੇ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Why Captain Has Afraid Of Approval For Killer Police Officials says Sukhbir Badal