ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਕਿਉਂ ਕਿਹਾ, ਅਕਾਲੀਆਂ ਦੇ ਏਜੰਡੇ 'ਤੇ ਚੱਲ ਰਹੀ ਹੈ ਸ਼੍ਰੋਮਣੀ ਕਮੇਟੀ

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਅੱਜ ਨਿਸ਼ਾਨਾ ਸਾਧਦਿਆਂ ਕਿਹਾ ਕਿ ਧਾਰਮਿਕ ਸੰਸਥਾ ਬਾਦਲਾਂ ਦੇ ਹੱਥਾਂ ਵਿੱਚ ਖੇਡ ਕੇ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਤੌਰ 'ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵੱਲੋਂ ਮਨਾਏ ਜਾਂਦੇ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ 'ਤੇ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ।

 

ਮੁੱਖ ਮੰਤਰੀ ਨੇ ਚੇਤੇ ਕਰਦੇ ਹੋਏ ਆਖਿਆ ਕਿ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜ ਕਾਲ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਅਜਿਹੇ ਹੋਰ ਇਤਿਹਾਸਕ ਧਾਰਮਿਕ ਸਮਾਗਮਾਂ ਨੂੰ ਸੂਬਾ ਸਰਕਾਰ ਵੱਲੋਂ ਮਨਾਇਆ ਗਿਆ ਸੀ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਧਾਰਮਿਕ ਸੰਸਥਾ ਸਿੱਧੇ ਤੌਰ 'ਤੇ ਇਸ ਮਾਮਲੇ ਵਿੱਚ ਅਕਾਲੀਆਂ ਦੇ ਏਜੰਡੇ 'ਤੇ ਚੱਲ ਰਹੀ ਹੈ।

 

ਇਸ ਮੌਕੇ 'ਤੇ ਸਾਂਝੇ ਤੌਰ ਉੱਤੇ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਸੰਜੀਦਾ ਯਤਨ ਨਾ ਕਰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸਮਾਗਮ ਲਈ ਸਾਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਸ਼ਰਧਾਲੂਆਂ ਲਈ ਇਸ ਉਤਸ਼ਾਹਮਈ ਮੌਕੇ ਨੂੰ ਜ਼ਿੰਦਗੀ ਦੇ ਅਣਮੋਲ ਯਾਦਗਾਰੀ ਪਲ ਬਣਾਉਣ ਲਈ ਤਿਆਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Why Captain says Shiromani Committee is on Akali s agenda