ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ 'ਚ ਸਕੂਲ ਫੀਸ ਵਸੂਲਣ ਵਾਲੇ HC ਦੇ ਫ਼ੈਸਲੇ ਵਿਰੁਧ ਅਪੀਲ ਕਰਾਂਗੇ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲੌਕਡਾਊਨ ਵਿੱਚ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫ਼ੈਸਲੇ ਵਿਰੁਧ ਪੰਜਾਬ ਸਰਕਾਰ ਅਪੀਲ ਕਰੇਗੀ।

 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

 

ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ 'ਤੇ ਟਿੱਪਣੀ ਪੁੱਛੇ ਜਾਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡਿਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ਉੱਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।

 

ਲੌਕਡਾਊਨ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫ਼ੈਸਲਾ ਲਿਆ ਸੀ। 

 

ਉਨ੍ਹਾਂ ਕਿਹਾ ਕਿ 'ਸਕੂਲ ਬੰਦ ਹੋਣ 'ਤੇ ਮਾਪਿਆਂ ਕੋਲੋਂ ਫੀਸ ਵਸੂਲਣੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਉੱਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਵਿਰੁਧ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:WILL APPEAL AGAINST HC RULING ON SCHOOL FEE FOR LOCKDOWN PERIOD SAYS PUNJAB CM