ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਜੇ ਜਵਾਨ ਹਾਂ, ਅਗਲੀ ਚੋਣ ਜ਼ਰੂਰ ਲੜਾਂਗਾ : ਕੈਪਟਨ ਅਮਰਿੰਦਰ ਸਿੰਘ

ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ 'ਤੇ ਵਿਚਾਰ ਕਰਾਂਗੇ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ 'ਤੇ ਲੜਨਗੇ।

 

ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰ੍ਹੇਗੰਢ ਮੌਕੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਦਿੰਦਿਆਂ ਹਲਕੇ ਲਹਿਜ਼ੇ 'ਚ ਮੁੱਖ ਮੰਤਰੀ ਨੇ ਕਿਹਾ ਕਿ 'ਮੈਂ ਅਜੇ ਵੀ ਪੂਰਾ ਜਵਾਨ ਹਾਂ। ਕੀ ਤੁਸੀਂ ਸੋਚਦੇ ਹੋ ਕਿ ਚੋਣਾਂ ਲੜਨ ਲਈ ਮੈਂ ਬੁੱਢਾ ਹੋ ਗਿਆ?

 

ਪਾਰਟੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਮੌਜੂਦਾ ਭੂਮਿਕਾ ਉੱਤੇ ਰੁਤਬੇ ਬਾਰੇ ਪੁੱਛੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਕਾਂਗਰਸ ਪਾਰਟੀ ਅਤੇ ਟੀਮ ਦਾ ਹਿੱਸਾ ਹਨ ਅਤੇ ਕਿਸੇ ਵੀ ਫ਼ੈਸਲੇ 'ਤੇ ਅਸੀਂ ਉਸ ਦੀਆਂ ਇਛਾਵਾਂ 'ਤੇ ਵਿਚਾਰ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿੱਧੂ ਨੂੰ ਉਸ ਸਮੇਂ ਤੋਂ ਜਾਣਦੇ ਹਨ, ਜਦੋਂ ਉਹ ਦੋ ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦਾ ਸਿੱਧੂ ਨਾਲ ਕੋਈ ਨਿੱਜੀ ਮਸਲਾ ਨਹੀਂ ਹੈ।

 

ਸ੍ਰੀ ਸਿੱਧੂ ਵੱਲੋਂ ਪੰਜਾਬ ਨਾਲ ਸਬੰਧਤ ਮਸਲੇ ਸੂਬਾਈ ਲੀਡਰਸ਼ਿਪ ਕੋਲ ਉਠਾਉਣ ਦੀ ਬਜਾਏ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕੋਲ ਉਠਾਉਣ ਬਾਰੇ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਿੱਚ ਕਿਸੇ ਨਾਲ ਕੋਈ ਵੀ ਮੁੱਦਾ ਵਿਚਾਰਨ ਦਾ ਸਵਾਗਤ ਕਰਦੇ ਹਨ।

 


ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਨੂੰ ਅਰਵਿੰਦ ਕੇਜਰੀਵਾਲ ਦਾ ਡਰਾਮਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਕੌਮੀ ਰਾਜਧਾਨੀ ਦੀ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ ਕਿਉਂ ਜੋ ਉਥੋਂ ਦੀ ਸਰਕਾਰ ਨੂੰ ਨਾ ਤਾਂ ਕਿਸਾਨਾਂ 'ਤੇ ਖ਼ਰਚਾ ਕਰਨਾ ਪੈਂਦਾ ਹੈ ਅਤੇ ਨਾ ਹੀ ਪੁਲੀਸ 'ਤੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਰਾਸ ਸਬਸਿਡੀ ਰਾਹੀਂ ਬਿਜਲੀ ਦੀਆਂ ਘਰੇਲੂ ਦਰਾਂ ਘਟਾ ਦਿੱਤੀਆਂ ਜਦਕਿ ਪੰਜਾਬ ਸਰਕਾਰ ਪਹਿਲਾਂ ਹੀ ਦਿੱਲੀ ਨਾਲੋਂ ਵੱਧ ਬਿਜਲੀ ਸਬਸਿਡੀ ਦੇ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:WILL DEFINITELY CONTEST NEXT POLLS STILL YOUNG ENOUGH TO DO SO SAYS CAPT AMARINDER