ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੂਬੇ ਦੇ ਬਹੁਮੁੱਲੇ ਜਲ ਵਸੀਲੇ ਦੇਣ ਨਾਲੋਂ ਆਪਣੀ ਜਾਨ ਦੇ ਦਿਆਂਗਾ- ਅਮਰਿੰਦਰ

ਲੋਕਪਾਲ ਬਿੱਲ ਛੇਤੀ ਲਿਆਂਦਾ ਜਾਵੇਗਾ, ਮੁੱਖ ਮੰਤਰੀ ਤੋਂ ਲੈ ਕੇ ਸਭ ਇਸ ਦੇ ਘੇਰੇ ਹੇਠ ਆਉਣਗੇ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਦੇ ਸੀਮਤ ਜਲ ਵਸੀਲੇ ਹੋਰ ਸੂਬਿਆਂ ਨੂੰ ਦੇਣ ਨਾਲੋਂ ਉਹ ਆਪਣੀ ਜਾਨ ਦੇਣ ਲਈ ਤਿਆਰ ਹਨ।

ਰਾਜਪਾਲ ਦੇ ਭਾਸ਼ਨ ’ਤੇ ਧੰਨਵਾਦ ਦੇ ਮਤੇ ਉਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਕ ਰਿਪੇਰੀਅਨ ਸਿਧਾਂਤ ਮੁਤਾਬਕ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਬੇਸਿਨ ਤੋਂ ਨਾਨ-ਬੇਸਿਨ ਖੇਤਰਾਂ ਵਿੱਚ ਪਾਣੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਮਨੋਰਥ ਪੱਤਰ ’ਤੇ ਆਧਾਰਤ ‘ਨਵੇਂ ਨਰੋਏ ਪੰਜਾਬ ਲਈ ਕੈਪਟਨ ਦੇ ਨੌਂ ਨੁਕਤੇ’ ਦੇ ਮੁਤਾਬਕ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਮੁੱਖ ਤਰਜੀਹ ਸੂਬੇ ਦੇ ਪਾਣੀਆਂ ਦੀ ਰਾਖੀ ਕਰਨਾ ਹੈ। 

 

ਉਨ੍ਹਾਂ ਕਿਹਾ ਕਿ ਇਸ ਨੂੰ ਹਾਸਲ ਕਰਨ ਲਈ ਉਨਾਂ ਦੀ ਸਰਕਾਰ ਨੇ ਹਰ ਸੰਭਵ ਕੋਸ਼ਿਸ਼ ਕੀਤੀ ਹੈ ਅਤੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੇ ਯਤਨ ਜਾਰੀ ਰੱਖੇਗੀ ਤਾਂ ਕਿ ਪੰਜਾਬੀ ਕਿਸਾਨਾਂ ਅਤੇ ਬੇਜ਼ਮੀਨੇ ਖੇਤ ਕਾਮਿਆਂ ਦੇ ਜੀਵਨ ਨਿਰਬਾਹ ਨੂੰ ਯਕੀਨੀ ਬਣਾਇਆ ਜਾ ਸਕੇ।

 

ਪਿਛਲੇ ਤਿੰਨ ਸਾਲਾਂ ਵਿੱਚ ਆਪਣੀ ਸਰਕਾਰ ਦੀ ਸਰਬ ਪੱਖੀ ਕਾਰਗੁਜਾਰੀ ’ਤੇ ਪੂਰੀ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ, ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ, ਘਰ-ਘਰ ਰੁਜ਼ਗਾਰ ਨੂੰ ਯਕੀਨੀ ਬਣਾਉਣ, ਕਿਸਾਨਾਂ ਲਈ ਕਰਜ਼ਾ ਮੁਆਫ਼ੀ ਸਕੀਮ ਤੋਂ ਇਲਾਵਾ ਉਦਯੋਗ ਤੇ ਵਪਾਰ  ਲਈ ਵਾਜਬ ਦਰਾਂ ’ਤੇ ਬਿਜਲੀ, ਪਾਣੀ ਅਤੇ ਸਫ਼ਾਈ ਸੁਰੱਖਿਆ ਮੁਹੱਈਆ ਕਰਵਾਉਣ ਸਮੇਤ ਹਰ ਖੇਤਰ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। 

 

ਮਿਸ਼ਨ ਤੰਦਰੁਸਤ ਪੰਜਾਬ ਦੇ ਨਤੀਜੇ ਵਜੋਂ ਯੂਰੀਆ/ਖਾਦ ਦੀ ਖਪਤ ਵਿੱਚ 4.48 ਲੱਖ ਮੀਟ੍ਰਕ ਟਨ ਅਤੇ ਡੀ.ਏ.ਪੀ. ਦੀ ਖਪਤ ਵਿੱਚ 1.83 ਲੱਖ ਮੀਟ੍ਰਕ ਟਨ ਦੀ ਕਮੀ ਆਈ ਹੈ ਜਿਸ ਨਾਲ ਕਿਸਾਨਾਂ ਦੀ ਲਾਗਤ ਵਿੱਚ 704.51 ਕਰੋੜ ਰੁਪਏ ਦੀ ਬਚਤ ਹੋਈ ਹੈ।

 

ਪਰਾਲੀ ਸਾੜਣ ਦੇ ਨਾਜ਼ੁਕ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਫਸਲ ਦੀ ਰਹਿੰਦ-ਖੂਹੰਦ ਦੇ ਠੋਸ ਪ੍ਰਬੰਧਣ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ 56000 ਮਸ਼ੀਨਾਂ ਮੁਹੱਈਆ ਕਰਵਾਉਣ ਲਈ 525 ਕਰੋੜ ਰੁਪਏ ਖਰਚੇ ਹਨ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਹੀਨੇ ਦੇ ਅਖੀਰ ਤੱਕ ਹੈਲਥ ਐਂਡ ਵੈਲਨੈਸ ਕਲੀਨਿਕਾਂ ਦੀ ਗਿਣਤੀ 1369 ਤੋਂ ਵਧਾ ਕੇ 2000 ਕਰ ਦਿੱਤੀ ਜਾਵੇਗੀ। ਜਿਸ ਨਾਲ ਇੰਗਲੈਂਡ ਤੇ ਕਨੇਡਾ ਵਰਗੇ ਅਗਾਂਹਵਧੂ ਮੁਲਕਾਂ ਦੀ ਨੀਂਹ ’ਤੇ ਨਾਗਰਿਕਾਂ ਨੂੰ ਜਨਮ ਤੋਂ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:WILL GIVE UP LIFE RATHER THAN GIVE UP STATE PRECIOUS WATER RESOURCE SAYS PUNJAB CM