ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ ਨਵਜੋਤ ਸਿੰਘ ਸਿੱਧੂ ‘ਆਪ’ ’ਚ ਹੋਣਗੇ ਸ਼ਾਮਲ? ਭਗਵੰਤ ਮਾਨ ਨੇ ਦਿੱਤਾ ਜਵਾਬ

ਪੰਜਾਬ ਦੀਆਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਦੀਆਂ ਕਿਆਸ ਅਰਾਈਆਂ ਦੇ ਵਿਚਕਾਰ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨਾਲ ਅਧਿਕਾਰਤ ਪੱਧਰ ਦੀ ਗੱਲਬਾਤ ਨਹੀਂ ਹੋਈ ਹੈ।

 

ਮਾਨ ਨੇ ਹਾਲਾਂਕਿ ਕਿਹਾ ਕਿ ਪਾਰਟੀ ਦੇ ਦਰਵਾਜ਼ੇ ਉਨ੍ਹਾਂ ਸਾਰਿਆਂ ਲਈ ਹਮੇਸ਼ਾਂ ਖੁੱਲ੍ਹੇ ਰਹਿੰਦੇ ਹਨ ਜੋ ਬਿਨਾਂ ਕਿਸੇ ਨਿੱਜੀ ਹਿੱਤਾਂ ਦੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ। ਸੰਗਰੂਰ ਤੋਂ ਸੰਸਦ ਮੈਂਬਰ ਨੇ ਇਥੇ ਇੱਕ ਸੰਵਾਦ ਸੰਮੇਲਨ ਕਿਹਾ ਕਿ ਕੋਈ ਵੀ ਸਿੱਧੂ ਦੇ ਚਰਿੱਤਰਤੇ ਸ਼ੱਕ ਨਹੀਂ ਕਰ ਸਕਦਾ। ਉਹ ਇਕ ਇਮਾਨਦਾਰ ਵਿਅਕਤੀ ਹੈ। ਮੈਂ ਉਨ੍ਹਾਂ ਦੇ ਕ੍ਰਿਕਟ ਦਿਨਾਂ ਤੋਂ ਹਮੇਸ਼ਾਂ ਉਨ੍ਹਾਂ ਦਾ ਪ੍ਰਸ਼ੰਸਕ ਰਿਹਾ ਹਾਂ

 

ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਅਧਿਕਾਰਤ ਤੌਰ 'ਤੇ ਉਨ੍ਹਾਂ ਨਾਲ ਸਾਡੀ ਕੋਈ ਗੱਲਬਾਤ ਨਹੀਂ ਹੋਈ। ਇਹ ਪੁੱਛੇ ਜਾਣ 'ਤੇ ਕਿ ਕੀ ਉਹ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਮਾਨ ਨੇ ਕਿਹਾ ਕਿ ਜਿਹੜੇ ਲੋਕ ਬਿਨਾਂ ਕਿਸੇ ਨਿੱਜੀ ਹਿੱਤਾਂ ਦੇ ਰਾਜ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ, ਅਸੀਂ ਚਾਹੁੰਦੇ ਹਾਂ ਕਿ ਉਹ ਸਾਰੇ ਸਾਡੀ ਪਾਰਟੀ ਵਿਚ ਸ਼ਾਮਲ ਹੋਣ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will Navjot Singh Sidhu join AAP Bhagwant Mann replied