ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਅੱਤਵਾਦ ਨੂੰ ਮੁੜ ਕਦੇ ਸਿਰ ਨਹੀਂ ਚੁੱਕਣ ਦੇਵਾਂਗੇ: ਕੈਪਟਨ

ਪੰਜਾਬ ’ਚ ਅੱਤਵਾਦ ਨੂੰ ਮੁੜ ਕਦੇ ਸਿਰ ਨਹੀਂ ਚੁੱਕਣ ਦੇਵਾਂਗੇ: ਕੈਪਟਨ

ਦਹਿਸ਼ਤਗਰਦੀ ਤੇ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਉੱਘੇ ਮਾਹਿਰ ਡਾ. ਪੀਟਰ ਚਾਕ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ’ਚ ਭਾਰਤੀ ਅਰਥ–ਵਿਵਸਥਾ ’ਤੇ ਹਮਲਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਨਾ ਕਰੇ। ਡਾ. ਚਾਕ ਨੇ ਕਿਹਾ ਕਿ ਇਸਲਾਮਾਬਾਦ ਇਸ ਵੇਲੇ ਦੋਹਰੀਆਂ ਚਾਲਾਂ ਚੱਲ ਰਿਹਾ ਹੈ। ਅਮਰੀਕੀ ਮਾਹਿਰ ਨੇ ਇਹ ਪ੍ਰਗਟਾਵਾ ਦੂਜੇ ਕੇਪੀਐੱਸ ਗਿੱਲ ਯਾਦਗਾਰੀ ਭਾਸ਼ਣ ਦੌਰਾਨ ਕੀਤਾ।

 

 

ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਵੱਲੋਂ ਕਸ਼ਮੀਰ ’ਚ ਆਈਐੱਸਆਈ ਰਾਹੀਂ ਦਹਿਸ਼ਤਗਰਦਾਂ ਦੀ ਆੱਨਲਾਈਨ ਭਰਤੀ ਵੀ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦਰਅਸਲ ਹੁਣ ‘ਰਾਇਸ਼ੁਮਾਰੀ 2020’ ਰਾਹੀਂ ਕਸ਼ਮੀਰ ਮਸਲੇ ਨੂੰ ਪੰਜਾਬ ਨਾਲ ਜੋੜਨਾ ਚਾਹੁੰਦੀ ਹੈ।

 

 

ਇਸ ਯਾਦਗਾਰੀ ਭਾਸ਼ਣ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਦਹਿਸ਼ਤਗਰਦੀ ਨੂੰ ਕਿਸੇ ਵੀ ਹਾਲਤ ’ਚ ਕਦੇ ਵੀ ਮੁੜ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੇਪੀਐੱਸ ਗਿੱਲ ਦੀ ਲੀਡਰਸ਼ਿਪ ਤੋਂ ਪ੍ਰੇਰਨਾ ਲੈਣ।

 

 

ਡਾ. ਚਾਕ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ’ਚ ਹਮਲਿਆਂ ਲਈ ਡ੍ਰੋਨਜ਼ ਦੀ ਵਰਤੋਂ ਕੀਤੀ ਜਾਣ ਲੱਗੀ ਹੈ; ਇਸ ਲਈ ਅਜਿਹੀ ਤਕਨਾਲੋਜੀ ਦੀ ਲਾਜ਼ਮੀ ਰਜਿਸਟ੍ਰੇਸ਼ਨ ਕਰਨੀ ਜ਼ਰੂਰੀ ਹੈ। ਉਨ੍ਹਾਂ ‘ਰਾਇਸ਼ੁਮਾਰੀ–2020’ ਦਾ ਅਸਿੱਧਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਸੋਸ਼ਲ ਮੀਡੀਆ ਨੂੰ ਸਿੱਖ ਨੌਜਵਾਨਾਂ ਨੂੰ ਭੜਕਾਉਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਇੰਗਲੈਂਡ ਤੇ ਕੈਨੇਡਾ ’ਚ ਰਹਿੰਦੇ ਕੁਝ ਖ਼ਾਲਿਸਤਾਨੀ ਅੱਤਵਾਦੀ ਅਜਿਹੀਆਂ ਸਾਜ਼ਿਸ਼ਾਂ ਰਚਦੇ ਹਨ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੱਦ ਕਿਉਂਕਿ ਪਾਕਿਸਤਾਨ ਨਾਲ ਲੱਗਦੀ ਹੈ, ਇਸ ਲਈ ਸੂਬਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਜ਼ਰੂਰਤ ਹੈ। ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆਂ ਨੂੰ ਤਕਨਾਲੋਜੀ ਪੱਖੋਂ ਪੂਰੀ ਤਰ੍ਹਾਂ ਅਪਡੇਟ ਰਹਿਣਾ ਚਾਹੀਦਾ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਬਹਾਲ ਕਰਨ ਵਿੱਚ ਪੰਜਾਬ ਪੁਲਿਸ ਤੇ ਸ੍ਰੀ ਕੇਪੀਐੱਸ ਗਿੱਲ ਦਾ ਯੋਗਦਾਨ ਵਡਮੁੱਲਾ ਹੈ ਤੇ ਪੰਜਾਬ ਪੁਲਿਸ ਦੇ ਸਾਰੇ ਜਵਾਨਾਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will not allow Terrorism to flourish again in Punjab says Captain