ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਨਾਗਰਿਕਤਾ ਸੋਧ ਬਿਲ ਨੂੰ ਲਾਗੂ ਨਹੀਂ ਕਰਾਂਗੇ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿਲ ਨੂੰ ਗੈਰ-ਸੰਵਿਧਾਨਿਕ ਅਤੇ ਦੇਸ਼ ਨੂੰ ਵੰਡਣ ਵਾਲਾ ਦੱਸਦਿਆਂ ਕਿਹਾ ਕਿ ਕਿਸੇ ਵੀ ਹਾਲਤ 'ਚ ਇਸ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਬਿਲ ਨੂੰ ਲਾਗੂ ਹੋਣ ਤੋਂ ਰੋਕਣ ਲਈ ਪੰਜਾਬ ਵਿਧਾਨ ਸਭਾ 'ਚ ਛੇਤੀ ਹੀ ਇੱਕ ਮਤਾ ਵੀ ਲਿਆਇਆ ਜਾਵੇਗਾ।
 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ 'ਚ ਬਹੁਮਤ ਵਾਲੀ ਕਾਂਗਰਸ ਸਦਨ 'ਚ ਗੈਰ-ਸੰਵਿਧਾਨਿਕ ਬਿਲ ਨੂੰ ਰੋਕ ਦੇਵੇਗੀ। ਵਿਵਾਦਿਤ ਬਿਲ ਦੇ ਰਾਜ ਸਭਾ 'ਚ ਪਾਸ ਹੋਣ ਦੇ ਇੱਕ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਾਨੂੰਨ ਨੂੰ ਦੇਸ਼ ਦੇ ਧਰਮ ਨਿਰਪੇਖ ਤਾਣੇ-ਬਾਣੇ ਤੋਂ ਵੱਖ ਨਹੀਂ ਹੋਣ ਦਿੱਤਾ, ਜਿਸ ਦੀ ਤਾਕਤ ਇਸ ਦੀ ਭਿੰਨਤਾ 'ਚ ਹੈ। 
 

 

ਕੈਪਟਨ ਨੇ ਕਿਹਾ ਕਿ ਸੰਸਦ ਕੋਲ ਅਜਿਹਾ ਕੋਈ ਕਾਨੂੰਨ ਪਾਸ ਕਰਨ ਦਾ ਅਧਿਕਾਰੀ ਨਹੀਂ ਸੀ, ਜਿਸ ਨੇ ਸੰਵਿਧਾਨ ਨੂੰ ਪ੍ਰਭਾਸ਼ਿਤ ਕੀਤਾ ਅਤੇ ਉਸ ਦੇ ਮੂਲ ਸਿਧਾਂਤਾਂ ਅਤੇ ਭਾਰਤ ਦੇ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਸੰਵਿਧਾਨ ਦੇ ਸੰਪੂਰਨ ਸਿਧਾਂਤਾ ਅਤੇ ਕਦਰਾਂ-ਕੀਮਤਾਂ ਦੇ ਵਿਰੁੱਧ ਸੀ। ਇਸ ਤੱਥ ਦੇ ਆਧਾਰ 'ਤੇ ਨਾਗਰਿਕਤਾ ਸੋਧ ਬਿਲ ਨੂੰ 'ਗਲਤ ਅਤੇ ਸਿਫਰ' ਐਲਾਨਿਆ ਗਿਆ।
 

ਕੈਪਟਨ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੇ ਸੰਵਿਧਾਨਿਕ ਉਲੰਘਣ ਨੂੰ ਆਪਣੇ ਸ਼ਾਸਨ 'ਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਇਸ ਬਿਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will not implement CAB in Punjab declares CM Capt Amarinder Singh