ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸਿਆਸਤ ਦਾ ਅਪਰਾਧੀਕਰਨ ਨਹੀਂ ਹੋਣ ਦੇਵਾਂਗੇ: ਪਰਨੀਤ ਕੌਰ

​​​​​​​ਸਿਆਸਤ ਦਾ ਅਪਰਾਧੀਕਰਨ ਨਹੀਂ ਹੋਣ ਦੇਵਾਂਗੇ: ਪਰਨੀਤ ਕੌਰ

––  ‘ਇੱਕ ਗੈਂਗਸਟਰ ਕਾਂਗਰਸ ਪਾਰਟੀ ਦਾ ਮੈਂਬਰ ਨਹੀਂ ਹੋ ਸਕਦਾ’

 

 

ਕਾਂਗਰਸ ਦੇ ਆਗੂ ਤੇ ਪਟਿਆਲਾ ਤੋਂ ਸੰਸਦੀ ਉਮੀਦਵਾਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਇੱਕ ਗੈਂਗਸਟਰ ਨੂੰ ਨਾ ਤਾਂ ਜਾਣਬੁੱਝ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਤੇ ਨਾ ਹੀ ਇਹ ਅਜਿਹਾ ਮਾਮਲਾ ਹੈ ਕਿ ਇਸ ਨੂੰ ਅੱਖੋਂ ਪ੍ਰੋਖੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਦੇ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋਣ, ਤਾਂ ਹਰੇਕ ਵਿਅਕਤੀ ਉੱਤੇ ਬਾਰੀਕਬੀਨੀ ਨਾਲ ਨਜ਼ਰ ਰੱਖਣੀ ਔਖੀ ਹੁੰਦੀ ਹੈ।

 

 

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਿਆਸਤ ਦੇ ਅਪਰਾਧੀਕਰਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਗੈਂਗਸਟਰ ਰਣਦੀਪ ਸਿੰਘ ਨੂੰ ਕਿਸੇ ਵੀ ਹਾਲਤ ਵਿੱਚ ਕਾਂਗਰਸ ਦਾ ਮੈਂਬਰ ਨਹੀਂ ਰਹਿਣ ਦਿੱਤਾ ਜਾਵੇਗਾ ਕਿਉਂਕਿ ਪਾਰਟੀ, ਅਪਰਾਧਕ ਤੱਤਾਂ ਦੇ ਇੰਝ ਸਿਆਸਤ ਵਿੱਚ ਸ਼ਾਮਲ ਹੋਣ ਦੇ ਵਿਰੁੱਧ ਹੈ।

 

 

ਚੇਤੇ ਰਹੇ ਕਿ ਗੈਂਗਸਟਰ ਰਣਦੀਪ ਸਿੰਘ ਐਤਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ ਤੇ ਉਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਕੁੱਲ 1,500 ਵਿਦਿਆਰਥੀ ਮੌਜੂਦ ਸਨ ਤੇ ਸ੍ਰੀਮਤੀ ਪਰਨੀਤ ਕੌਰ ਨੂੰ ਖ਼ੁਦ ਉਸ ਵਿਅਕਤੀ ਦੇ ਅਪਰਾਧਕ ਪਿਛੋਕੜ ਬਾਰੇ ਕੋਈ ਜਾਣਕਾਰੀ ਨਹੀਂ ਸੀ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਗੈਂਗਸਟਰ ਪਹਿਲਾਂ ਆਮ ਆਦਮੀ ਪਾਰਟੀ ਦਾ ਸਮਰਥਕ ਰਿਹਾ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਗੈਂਗਸਟਰ ਉੱਤੇ ਪਏ ਅਪਰਾਧਕ ਮਾਮਲਿਆਂ ਨਾਲ ਕਾਨੂੰਨ ਆਪੇ ਨਿਪਟ ਲਵੇਗਾ।

 

 

ਸ੍ਰੀਮਤੀ ਪਰਨੀਤ ਕੌਰ ਨੇ ਸਗੋਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਸਾਵਧਾਨ ਰਹਿਣ ਕਿਉਂਕਿ ਅਪਰਾਧੀਆਂ ਦਾ ਕਿਸੇ ਸਿਆਸੀ ਪਾਰਟੀ ਵਿੱਚ ਕੋਈ ਸਥਾਨ ਨਹੀਂ ਹੋਣਾ ਚਾਹੀਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will not tolerate Criminalisation of Politics Parneet Kaur