ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ ਮੁਲਾਜ਼ਮਾਂ ਦੇ ਕਾਰਗੁਜ਼ਾਰੀ ਮਾਪਦੰਡਾਂ ਨੂੰ ਨਿਰਧਾਰਤ ਕਰੇਗੀ ਇਹ ਸਕੀਮ?

ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਚਾਰ ਹੋਰ ਵਿਭਾਗਾਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਮਹਿਲਾ ਭਲਾਈ, ਟਰਾਂਸਪੋਰਟ, ਉਦਯੋਗ ਤੇ ਵਪਾਰ ਅਤੇ ਸਹਿਕਾਰਤਾ ਵਿਭਾਗ ਲਈ ਟਿਕਾਊ ਵਿਕਾਸ ਟੀਚੇ ਨਿਰਧਾਰਤ ਕਰਨ ਲਈ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ (4 ਐਸ..ਪੀ)-2019-23 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

 

ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ। ਇਹ ਕਾਰਜ ਯੋਜਨਾ ਸੂਬੇ ਦੀ ਵਿਕਾਸ ਪ੍ਰਗਤੀ ਵਿਭਾਗਾਂ ਦੇ ਆਪਸੀ ਤਾਲਮੇਲ ਲਈ ਸਰਕਾਰੀ ਮੁਲਾਜ਼ਮਾਂ ਦੀ ਪਹੁੰਚ ਦੇ ਮੁੱਖ ਕਾਰਗੁਜ਼ਾਰੀ ਮਾਪਦੰਡਾਂ ਨੂੰ ਵੀ ਨਿਰਧਾਰਤ ਕਰੇਗੀ।

 

ਮੁੱਖ ਮੰਤਰੀ ਦਫ਼ਤਰ ਮੁਤਾਬਕ ਇਹ ਮੁੱਖ ਮਾਪਦੰਡ ਸੰਯੁਕਤ ਰਾਸ਼ਟਰ ਦੇ 2030 ਦੇ ਵਿਕਾਸ ਏਜੰਡੇ ਦੀ ਲੀਹਤੇ ਹੋਣਗੇ। ਇਸ ਵਿੱਚ 17 ਟਿਕਾਊ ਵਿਕਾਸ ਟੀਚੇ ਹਨ ਜੋ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪਸਾਰ ਨੂੰ ਵਿਆਪਕ ਤੌਰਤੇ ਆਪਣੇ ਘੇਰੇ ਹੇਠ ਲਿਆਉਦੇ ਹਨ।

 

ਟੀਚਿਆਂ ਦੇ ਆਧਾਰਤੇ ਵਿਭਾਗਾਂ ਦੀ ਕਾਰਗੁਜ਼ਾਰੀ ਮਲਾਜ਼ਮਾਂ ਦੀ ਸਾਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ। ਟਿਕਾਊ ਵਿਕਾਸ ਉਦੇਸ਼ਾਂ ਅਤੇ ਟੀਚਿਆਂ ਦੀ ਨਕਸ਼ਾਬੰਦੀ ਪ੍ਰਬੰਧਕੀ ਵਿਭਾਗਾਂ ਨਾਲ ਕੀਤੀ ਗਈ ਹੈ। ਹਰੇਕ ਐਸ.ਡੀ.ਜੀ. ਨੂੰ ਇੱਕ ਨੋਡਲ ਵਿਭਾਗ ਸੌਂਪਿਆ ਗਿਆ ਹੈ ਕਿਉਂਕਿ ਇਹ ਟੀਚੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਸੂਬੇ ਨੇ ਭਾਰਤ ਸਰਕਾਰ ਦੇ ਪ੍ਰਵਾਨਿਤ ਰਾਸ਼ਟਰੀ ਸੂਚਕ ਢਾਂਚੇ ਨੂੰ ਅਪਣਾਇਆ ਹੈ।

 

ਗੌਰਤਲਬ ਹੈ ਕਿ ਸੰਯੁਕਤ ਰਾਸ਼ਟਰ ਦੇ ਟਿਕਾਊ ਵਿਕਾਸ ਟੀਚਿਆਂ ਦੀ ਪ੍ਰਗਤੀ ਦੀ ਢੁਕਵੀਂ ਯੋਜਨਾ, ਲਾਗੂ ਕਰਨ ਤੇ ਨਿਗਰਾਨੀ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿੱਤ ਮੰਤਰੀ ਦੀ ਅਗਵਾਈ ਵਿੱਚ ਟਾਕਸ ਫੋਰਸ ਦਾ ਗਠਨ ਕੀਤਾ ਹੋਇਆ ਹੈ ਅਤੇ ਮੁੱਖ ਸਕੱਤਰ ਦੀ ਪ੍ਰਵਾਨਗੀ ਹੇਠ ਸੰਚਾਲਨ ਕਮੇਟੀ ਨਿਯੁਕਤ ਕੀਤੀ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will the scheme determine the employee s performance standards