ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਹਰਿਮੰਦਰ ਸਾਹਿਬ 4 ਲੱਖ ਦੀਵਿਆਂ ਨਾਲ ਜਗਮਗਾਏਗਾ ਕਿ ਨਹੀਂ...?

ਸ੍ਰੀ ਹਰਿਮੰਦਰ ਸਾਹਿਬ ਦੀ ਫ਼ਾਈਲ ਫ਼ੋਟੋ

ਚੌਥੇ ਸਿੱਖ ਗੁਰੂ ਅਤੇ ਅੰਮ੍ਰਿਤਸਰ ਨਗਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਆਉਂਦੀ 26 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ `ਚ ਪਵਿੱਤਰ ਸਰਵੋਵਰ ਦਾ ਇੱਕ ਪਾਸਾ 4 ਲੱਖ ਦੀਵਿਆਂ ਨਾਲ ਸਜਾਉਣ ਦੀ ਜਿਹੜੀ ਯੋਜਨਾ ਉਲੀਕੀ ਗਈ ਸੀ, ਉਸ ਦਾ ਵਿਵਾਦ ਖੜ੍ਹਾ ਹੋ ਗਿਆ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੇ ਹੋਰਨਾਂ ਨੇ ਇਸ ਯੋਜਨਾ ਦਾ ਵਿਰੋਧ ਕੀਤਾ ਹੈ।


ਦੀਵਿਆਂ ਨੂੰ ਪਵਿੱਤਰ ਸਰੋਵਰ ਦੇ ਪੱਛਮ ਵਾਲੇ ਪਾਸੇ 12 ਫ਼ੁੱਟ ਚੌੜੇ ਲੋਹੇ ਦੇ ਅਸਥਾਈ ਢਾਂਚੇ `ਤੇ ਸਜਾਉਣ ਦੀ ਯੋਜਨਾ ਹੈ। ਦਰਅਸਲ, ਇਹ ਢਾਂਚਾ ਪਹਿਲਾਂ ਤੋਂ ਹੀ ਸਥਾਪਤ ਕੀਤਾ ਗਿਆ ਹੈ ਕਿਉਂਕਿ ਇੱਥੇ ਵਲੰਟੀਅਰਾਂ ਵੱਲੋਂ ਕਾਰਸੇਵਾ ਦਾ ਕੰਮ ਚੱਲ ਰਿਹਾ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ,‘ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਨਾਲ ਪੂਰੀ ਤਰ੍ਹਾਂ ਅਸਹਿਮਤ ਹਾਂ। ਕਿਸੇ ਨੂੰ ਵੀ ਗੁਰੂ ਦੀ ਸਿਰਜਣਾ ਨੂੰ ਇਸ ਦੀ ਖ਼ੂਬਸੂਰਤੀ ਵਧਾਉਣ ਦੇ ਪੱਜ ਉਸ ਵਿੱਚ ਕਿਸੇ ਤਰ੍ਹਾਂ ਦੀ ਤਬਦੀਲੀ ਕਰਨ ਜਾਂ ਉਸ ਨਾਲ ਛੇੜਖਾਨੀ ਕਰਨ ਦਾ ਕੋਈ ਹੱਕ ਨਹੀਂ ਹੈ। ਉਂਝ ਵੀ ਅਸਥਾਈ ਢਾਂਚਾ ਸੁਰੱਖਿਅਤ ਨਹੀਂ ਹੈ। ਕੋਈ ਅਣਸੁਖਾਵੀਂ ਘਟਨਾ ਵੀ ਵਾਪਰ ਸਕਦੀ ਹੈ। ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ ਫ਼ੈਸਲੇ `ਤੇ ਮੁੜ ਗ਼ੌਰ ਕਰਨਾ ਚਾਹੀਦਾ ਹੈ।`


ਮਿੱਟੀ ਦੇ ਜਿਹੜੇ ਦੀਵੇ ਬਾਲਣ ਦੀ ਯੋਜਨਾ ਹੈ, ਉਹ ਸ਼ਰਧਾਲੂਆਂ ਵੱਲੋਂ ਦਾਨ ਕੀਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੀ ਧੂਮਧਾਮ ਨਾਲ ਮਨਾਉਣ ਤੇ ਦੁਨੀਆ ਭਰ ਦੇ ਸਿੱਖਾਂ ਨੂੰ ਉਸ ਮੌਕੇ ਪੁੱਜਣ ਦਾ ਸੱਦਾ ਦਿੱਤਾ ਹੋਇਆ ਹੈ।


ਕੁਝ ਹੋਰ ਸਿੱਖ ਧਾਰਮਿਕ ਆਗੂਆਂ; ਜਿਵੇਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲ਼ਾ ਤੇ ਦਲ ਖ਼ਾਲਸਾ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਵੀ 4 ਲੱਖ ਦੀਵੇ ਬਾਲਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। 


ਭਾਈ ਬਲਦੇਵ ਸਿੰਘ ਹੁਰਾਂ ਦਾ ਕਹਿਣਾ ਹੈ,‘ਇੱਕ ਪਾਸੇ ਤਾਂ ਸ਼੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ ਪ੍ਰਦੂਸ਼ਣ ਘਟਾਉਣ ਦੀਆਂ ਗੱਲਾਂ ਕਰਦੀ ਹੈ ਪਰ ਦੂਜੇ ਪਾਸੇ ਉਹ ਕੰਪਲੈਕਸ ਦੇ ਅੰਦਰ ਇੰਨੀ ਵੱਡੀ ਗਿਣਤੀ `ਚ ਦੀਵੇ ਬਾਲਣ ਦੀ ਯੋਜਨਾ ਬਣਾ ਰਹੀ ਹੈ। ਜੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ, ਤਾਂ ਸੰਗਤ ਇਸ ਦਾ ਜ਼ੋਰਦਾਰ ਵਿਰੋਧ ਕਰੇਗੀ।`


ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸੰਗਤ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਧਿਆਨ `ਚ ਰੱਖਦਿਆਂ ਸ਼੍ਰੋਮਣੀ ਕਮੇਟੀ ਦੀ ਉੱਪ-ਕਮੇਟੀ ਦੇ ਮੈਂਬਰਾਂ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ (ਜੋ ਸ਼੍ਰੋਮਣੀ ਕਮੇਟੀ ਮੈਂਬਰ ਹਨ) ਤੇ ਹੋਰਨਾਂ ਵੱਲੋਂ ਇਸ ਫ਼ੈਸਲੇ/ਯੋਜਨਾ ਦੀ ਸਮੀਖਿਆ ਕੀਤੀ ਜਾਵੇਗੀ।


ਇਸ ਕਮੇਟੀ ਦੀ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਤੇ ਉਹ ਇਸ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਕਰੇਗੀ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will there be 4 lakh earthen lamps lit in Sri Harmandir Sahib