ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

4.84 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਵਾਪਸ ਘਰਾਂ ਨੂੰ ਭੇਜੇ, ਪੰਜਾਬ 'ਚੋਂ 9 ਹੋਰ ਰੇਲ ਗੱਡੀਆਂ ਚੱਲਣਗੀਆਂ 

ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚੱਲਣਗੀਆਂ

 

375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 4.84 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਪਿੱਤਰੀ ਰਾਜ ਵਾਪਸ ਭੇਜਿਆ ਗਿਆ ਹੈ ਜਿਸ ਨਾਲ ਪੰਜਾਬ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸੂਬੇ ਭਰ 'ਚੋਂ ਕੱਲ੍ਹ ਵੱਖ-ਵੱਖ ਥਾਵਾਂ ਤੋਂ 9 ਹੋਰ ਰੇਲ ਗੱਡੀਆਂ ਚੱਲਣਗੀਆਂ।

 

ਨੋਡਲ ਅਧਿਕਾਰੀ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਲੋਕ ਨਿਰਮਾਣ ਵਿਭਾਗ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਕਿਸੇ ਵੀ ਪ੍ਰਵਾਸੀ ਮਜ਼ਦੂਰ ਨੂੰ ਬਿਨਾਂ ਕਿਸੇ ਮੁਸ਼ਕਲ ਤੋਂ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਲਈ ਹਰ ਸੰਭਵ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇ। 

 

ਉਨ੍ਹਾਂ ਅੱਗੇ ਕਿਹਾ ਕਿ ਲੋੜ ਮੁਤਾਬਕ ਰੇਲ ਗੱਡੀਆਂ ਚਲਾਉਣ ਸਬੰਧੀ ਮੁਲਾਂਕਣ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪਰਵਾਸੀ ਕਾਮਿਆਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

ਸ੍ਰੀ ਵਿਕਾਸ ਪ੍ਰਤਾਪ ਨੇ ਅੱਗੇ ਕਿਹਾ ਕਿ ਸੂਬੇ 'ਚੋਂ 5 ਮਈ ਤੋਂ ਹੁਣ ਤੱਕ ਲਗਭਗ 375 ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਚਲਾਈਆਂ ਗਈਆਂ ਹਨ। 

 

ਕੁੱਲ 375 ਵਿਚੋਂ ਸਭ ਤੋਂ ਵੱਧ ਉੱਤਰ ਪ੍ਰਦੇਸ਼ ਨੂੰ 226 ਰੇਲਗੱਡੀਆਂ ਅਤੇ ਉਸ ਤੋਂ ਬਾਅਦ ਬਿਹਾਰ ਨੂੰ 123 ਰੇਲ ਗੱਡੀਆਂ ਪਰਵਾਸੀ ਕਾਮਿਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ। ਇਸੇ ਤਰ੍ਹਾਂ ਝਾਰਖੰਡ ਨੂੰ 9,  ਮੱਧ ਪ੍ਰਦੇਸ਼ ਨੂੰ 7 ਅਤੇ ਛੱਤੀਸਗੜ੍ਹ ਨੂੰ 3 ਅਤੇ ਪੱਛਮੀ ਬੰਗਾਲ ਨੂੰ 2 ਰੇਲ ਗੱਡੀਆਂ ਰਵਾਨਾ ਹੋਈਆਂ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮਨੀਪੁਰ, ਤਾਮਿਲਨਾਡੂ ਅਤੇ ਉਤਰਾਖੰਡ ਨੂੰ ਇੱਕ-ਇੱਕ ਰੇਲ ਗੱਡੀ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ।

 

ਸਭ ਤੋਂ ਵੱਧ 188 ਰੇਲ ਗੱਡੀਆਂ ਚਲਾਉਣ ਨਾਲ ਲੁਧਿਆਣਾ ਪਹਿਲੇ ਨੰਬਰ 'ਤੇ ਹੈ, ਇਸ ਤੋਂ ਬਾਅਦ ਜਲੰਧਰ (76), ਅੰਮ੍ਰਿਤਸਰ (29), ਪਟਿਆਲਾ (24), ਮੁਹਾਲੀ (23) ਤੋਂ ਇਲਾਵਾ ਫਿਰੋਜ਼ਪੁਰ (15), ਦੋਰਾਹਾ (7), ਸਰਹਿੰਦ (6), ਬਠਿੰਡਾ (3), ਗੁਰਦਾਸਪੁਰ (2) ਅਤੇ ਹੁਸ਼ਿਆਰਪੁਰ ਅਤੇ ਪਠਾਨਕੋਟ ਤੋਂ ਇਕ-ਇਕ ਰੇਲ ਗੱਡੀ ਚਲਾਈ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:WITH 4 LAKH MIGRANTS FACILITATED ALREADY PUNJAB TO RUN NINE MORE TRAINS TOMORROW TAKING TOTAL NUMBER OF SUCH TRAINS TO 384