ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ: ਰਾਣਾ

ਸਿੱਖਿਆ ਦਾ ਸਮਾਜ ਦੀ ਤਰੱਕੀ ਨਾਲ ਡੂੰਘਾ ਸਬੰਧ ਹੈ ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ ਇਹ ਪ੍ਰਗਟਾਵਾ ਰਾਣਾ ਕੇ. ਪੀ. ਸਿੰਘ ਸਪੀਕਰ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਸਰਕਾਰ ਦੀ ਸੈਲਫਮੇਡ ਸਮਾਰਟ ਸਕੂਲ ਸਕੀਮ ਅਧੀਨ ਜ਼ਿਲ੍ਹਾ ਐਸ..ਐਸ. ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕਰਨ ਮੌਕੇ ਕੀਤਾ

 

ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਵਿਦਿਆਰਥੀ ਦੇ ਜੀਵਨ ਵਿੱਚ ਮਾਪਿਆਂ ਦੇ ਨਾਲ ਅਧਿਆਪਕਾਂ ਦਾ ਰੋਲ ਬਹੁਤ ਅਹਿਮ ਹੁੰਦਾ ਹੈ ਜਿੱਥੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਦੀ ਸਿੱਖਿਆ ਵੱਲ ਵਿਸ਼ੇਸ਼ ਤਵੱਜੋਂ ਦੇਣ, ਉਥੇ ਅਧਿਆਪਕਾਂ ਨੂੰ ਵੀ ਪੂਰੀ ਵਚਨਬੱਧਤਾ ਅਤੇ ਸੁਹਿਰਦਤਾ ਨਾਲ ਵਿਦਿਆਰਥੀ ਨੂੰ ਪੜਾਉਣਾ ਚਾਹੀਦਾ ਹੈ

 

ਰਾਣਾ ਨੇ ਤਕਨੀਕੀ ਸਿੱਖਿਆ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦੇ ਸਮਾਰਟ ਬਣਨ ਉਤੇ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਾਂਹਵਧੂ ਸੋਚ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸਾਲ 2020 ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣਾ ਸਰਕਾਰ ਦੀ ਟੀਚਾ ਹੈ

 

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਨੂੰ ਸਮਾਰਟ ਬਣਾਉਣ ਲਈ ਸਹਿਯੋਗ ਦੇਣ ਵਾਲੇ ਐਨ.ਆਰ.ਆਈ. ਬਲਦੇਵ ਸਿੰਘ ਦਾ ਧੰਨਵਾਦ ਕੀਤਾ ਅਤੇ ਦਾਅਵਾ ਕੀਤਾ ਕਿ ਇਸ ਸਕੂਲ ਦੀ ਪੂਰੀ ਇਮਾਰਤ ਵਿੱਚ ਬੀ..ਐਲ.. (ਬਿਲਡਿੰਗ ਐਸ ਲਰਨਿੰਗ ਏਡ) ਤਹਿਤ ਬਹੁਤ ਵਧੀਆ ਢੰਗ ਨਾਲ ਕੰਮ ਕਰਵਾਇਆ ਗਿਆ ਹੈ ਜਿਸ ਨਾਲ ਵਿਦਿਆਰਥੀ ਆਪਣੇ ਵਿਸ਼ੇ ਬਾਰੇ ਆਸਾਨੀ ਨਾਲ ਸਿੱਖ ਸਕਣਗੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Without education no society or country can progress: Rana k p singh