ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਕੀਤੀ ਸੈਂਸਰ ਬੋਰਡ ਬਣਾਉਣ ਦੀ ਮੰਗ

---- ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ----

----ਗੁਰਦਾਸ ਮਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਸ ਮੁਹਿੰਮ ਵਿੱਚ ਸਾਥ ਦੇਣ----

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਗੀਤਾਂ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ

 

ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ ''ਮੱਖਣਾਂ'' ਇੱਕ ਸ਼ਰਮਨਾਕ ਕਾਰਾ ਹੈ ਕਿ ਅੱਜ-ਕਲ ਨੌਜਵਾਨ ਪ੍ਰੋਗਰਾਮਾਂ ਵੱਜ ਰਹੇ ਸੰਗੀਤ ’ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ

 

ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵੱਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਮੋਹਾਲੀ ਪੁਲਿਸ ਵਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ ਵਿੱਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ

 

ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਿਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ਰਾਜ ਵਿੱਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਮਿਸ਼ਨ ਹਰੇਕ ਗਾਣੇਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾ ਸਕੇ

 

ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਇਸ ਤਰ੍ਹਾਂ ਦਾ ਗਾਣਾ ਨਾ ਬਣਾਉਣ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Women Commission demanded to set up a censor board for songs in Punjab