ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗਾ ਦੇ ਪਿੰਡ ਝੰਡੇਆਨਾ ਮਾਮਲੇ ’ਚ ਮਹਿਲਾ ਕਮਿਸ਼ਨ ਨੇ 4 ਦਿਨਾਂ ’ਚ ਮੰਗੀ ਰਿਪੋਰਟ

ਮੋਗਾ ਜਿਲ੍ਹੇ ਦੇ ਪਿੰਡ ਝੰਡੇਆਨਾ ਵਿਚ ਇਕ ਪੁਲਿਸ ਮੁਲਾਜਮ ਵਲੋਂ ਆਪਣੀ ਪਤਨੀ ਦੇ ਸਿਰ ਦੇ ਵਾਲ ਕੱਟ ਕੇ ਪਿੰਡ ਵਿੱਚ ਘੁਮਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ.ਮੋਗਾ ਤੋਂ ਚਾਰ ਦਿਨ ਵਿਚ ਰਿਪੋਰਟ ਤਲਬ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।

 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੂਬੇ ਦੀਆਂ ਮਹਿਲਾਵਾਂ ਦੇ ਹਿੱਤਾਂ ਦੀ ਦੀ ਰਾਖੀ ਕਰਨ ਲਈ ਵਚਨਬੱਧ ਹੈ  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:women commission seeks report of jhandeyana incident