ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੇ ਕਤਲ ਦੀ ਫੌਰੀ ਜਾਂਚ ਦੇ ਹੁਕਮ ਦਿੱਤੇ ਹਨ।
ਮਹਿਲਾ ਅਧਿਕਾਰੀ ਦੀ ਹੱਤਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਵਾਲੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਖਰੜ ’ਚ ਮਹਿਲਾ ਡਰੱਗ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ
.