ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਰੜ ’ਚ ਮਹਿਲਾ ਡਰੱਗ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ

ਜ਼ਿਲ੍ਹਾ ਮੋਹਾਲੀ ਦੇ ਖਰੜ ਵਿਖੇ ਸਥਿਤ ਸਿਹਤ ਵਿਭਾਗ ਦੇ ਫ਼ੂਡ ਐਂਡ ਡਰੱਗ ਐਡਮਿਨੀਸਟ੍ਰੇਟਰ ਦਫ਼ਤਰ ਚ ਸ਼ੁੱਕਰਵਾਰ ਨੂੰ ਮਹਿਲਾ ਡਰੱਗ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਨੇ ਇਸ ਤੋਂ ਬਾਅਦ ਖੁੱਦ ਨੂੰ ਵੀ ਗੋਲੀ ਮਾਰ ਕੇ ਖੁੱਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 40 ਸਾਲਾ ਇੰਸਪੈਕਟਰ ਨੇਹਾ ਸ਼ੋਰੀ (Neha Shoree) ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲਾ ਵਜੋਂ ਹੋਈ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਹਾਲੀ ਦੇ ਖਰੜ ਚ ਡਰੱਗ ਐਂਡ ਫ਼ੂਡ ਕੰਟਰੋਲ ਦੀ ਲੈਬੋਰੇਟਰੀ ਹੈ। ਇੱਥੇ ਨੇਹਾ ਸ਼ੋਰੀ ਬਤੌਰ ਡਰੱਗ ਇੰਸਪੈਕਟਰ ਵਜੋਂ ਤਾਇਨਾਤ ਸੀ। ਅੱਜ ਸਵੇਰੇ ਲਗਪਗ 11.40 ਵਜੇ ਇਕ ਵਿਅਕਤੀ ਦਫ਼ਤਰ ਅੰਦਰ ਵੜਿਆ ਤੇ ਉਸਨੇ ਅੰਦਰ ਆਉਂਦਿਆਂ ਹੀ ਇੰਸਪੈਕਟਰ ਨੇਹਾ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਫੜ੍ਹੇ ਜਾਣ 'ਤੇ ਖੁੱਦ ਨੂੰ ਵੀ ਗੋਲੀ ਮਾਰ ਲਈ

 

ਘਟਨਾ ਚ ਬੁਰੀ ਤਰ੍ਹਾਂ ਜ਼ਖ਼ਮੀ ਮਹਿਲਾ ਇੰਸਪੈਕਟਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਜਦਕਿ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਦੋਸ਼ੀ ਨੇ ਵੀ ਦਮ ਤੋੜ ਦਿੱਤਾ।

 

ਮਾਮਲੇ ਦੀ ਸ਼ੁਰੂਆਤੀ ਜਾਂਚ ਵਿਚ ਪੁਲਿਸ ਨੇ ਦਸਿਆ ਕਿ ਇੰਸਪੈਕਟਰ ਨੇਹਾ ਸ਼ੋਰੀ ਦਾ ਕਤਲ ਕਰਨ ਵਾਲੇ ਮ੍ਰਿਤਕ ਦੋਸ਼ੀ ਦਾ ਨਾਂ ਬਲਵਿੰਦਰ ਸਿੰਘ (56) ਪੁੱਤਰ ਗੁਰਬਚਨ ਸਿੰਘ ਜਿਹੜਾ ਕਿ ਮੋਰਿੰਡਾ ਦਾ ਵਾਸੀ ਹੈ ਤੇ ਉਸਦੀ ਮੋਰਿੰਡਾ ਚ ਕੈਮਿਸਟ ਦੀ ਦੁਕਾਨ ਸੀ ਜਿਸਦਾ ਲਾਈਸੰਸ ਇੰਸਪੈਕਟਰ ਨੇਹਾ ਸ਼ੋਰੀ ਨੇ ਰੱਦ ਕਰ ਦਿੱਤਾ ਸੀ। ਇਸ ਗੱਲ ਕਾਰਨ ਬਲਵਿੰਦਰ ਸਿੰਘ ਪ੍ਰੇਸ਼ਾਨ ਸੀ ਤੇ ਉਸਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ।

 

ਮਹਿਲਾ ਡਰੱਗ ਇੰਸਪੈਕਟਰ ਕਤਲ ਕਾਂਡ: ਕੈਪਟਨ ਵਲੋਂ ਜਾਂਚ ਦੇ ਹੁਕਮ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੇ ਕਤਲ ਦੀ ਫੌਰੀ ਜਾਂਚ ਦੇ ਹੁਕਮ ਦਿੱਤੇ ਹਨ


ਮਹਿਲਾ ਅਧਿਕਾਰੀ ਦੀ ਹੱਤਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਵਾਲੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Women Drug Inspector shot dead in Kharars government office