ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੇ ਖਤਰੇ ਕਾਰਨ ਆਲਮੀ ਪੰਜਾਬ ਫਿਲਮ ਫੈਸਟੀਵਲ ਮੁਲਤਵੀ

ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਆਲਮੀ ਪੰਜਾਬੀ ਫਿਲਮ ਫੈਸਟੀਵਲ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੌਰਾਨ ਲਿਆ ਗਿਆ।


ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੂਬੇ ਦੇ ਲੋਕਾਂ ਨੂੰ ਰੋਕਥਾਮ ਉਪਾਅ ਵਜੋਂ ਭੀੜ-ਭੜੱਕੇ ਵਾਲੇ ਸਥਾਨਾਂ ਤੋਂ ਦੂਰ ਰਹਿਣ ਲਈ ਇੱਕ ਅਡਵਾਈਜਰੀ ਜਾਰੀ ਕਰ ਚੁੱਕੇ ਹਨ।


ਉਨ੍ਹਾਂ ਕਿਹਾ ਕਿ ਸਥਿਤੀ ਆਮ ਵਾਂਗ ਹੁੰਦੇ ਹੀ ਅੰਤਰਰਾਸਟਰੀ ਫਿਲਮ ਉਤਸਵ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Punjab Film Festival postponed due to threats of Corona virus