ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਭਰੇਗੀ ਯੋਗਾ-ਅਸਾਮੀਆਂ, ਮਾਹਰਾਂ ਨੂੰ ਮਿਲੇਗਾ ਮੌਕਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਗਈ ਕੌਮਾਂਤਰੀ ਯੋਗ ਦਿਵਸ ਕਾਨਫਰੰਸ ਮੌਕੇ ਐਲਾਨ ਕੀਤਾ ਕਿ ਯੋਗਾ ਨਾਲ ਸਬੰਧਤ ਖ਼ਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ 'ਤੇ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ 'ਤੇ ਮਾਹਿਰਾਂ ਦੀ ਭਰਤੀ ਕਰਕੇ ਲੋਕਾਂ ਦੀ ਯੋਗ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਤੰਦਰੁਸਤੀ ਵੱਲ ਪ੍ਰੇਰਿਤ ਕੀਤਾ ਜਾਵੇਗਾ।

 

 

ਸਿਹਤ ਮੰਤਰੀ ਨੇ ਪੰਜਾਬ ਵਿੱਚ ਮੈਡੀਕਲ ਟੂਰਿਜ਼ਮ ਲਈ ਕਰਨ ਲਈ ਸਰਟੀਫਿਕੇਟ ਕੋਰਸ ਸ਼ੁਰੂ ਕਰਨ ਲਈ ਵੀ ਮਨਜ਼ੂਰੀ ਦਿੱਤੀ ਇਸ ਦੇ ਨਾਲ ਹੀ ਹਾਈਬ੍ਰਿਡ ਐਪ ਐਮ.ਐਚ.ਟੀ. ਅਤੇ ਵੈੱਲਨੈੱਸ ਤੇ ਸਿਹਤ ਇੰਡਸਟਰੀ 'ਤੇ ਕੇਂਦਰਿਤ ਉੱਤਰੀ ਭਾਰਤੀ ਦੇ -ਮੈਗਜ਼ੀਨ ਮਾਈਹੈਲਥ ਟਰਿਪ ਦਾ ਪਹਿਲਾ ਅਡੀਸ਼ਨ ਵੀ ਲਾਂਚ ਕੀਤਾ ਗਿਆਬਲਬੀਰ ਸਿੰਘ ਸਿੱਧੂ ਵੱਲੋਂ ਮੈਡੀਕਲ ਟੂਰਿਜ਼ਮ ਵੈੱਬ ਪੋਰਟਲ myhealthtrip.com  ਦੀ ਵੀ ਸ਼ੁਰੂਆਤ ਕੀਤੀ ਗਈ

 

ਤਕਨੀਕੀ ਸਿੱÎਖਿਆ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਦੀ  ਪ੍ਰਧਾਨਗੀ ਹੇਠ ਕਾਨਫਰੰਸ ਦੇ ਦੂਜੇ ਸੈਸ਼ਨ ਦੌਰਾਨ ਸੂਬੇ ਵੈਲਨੈੱਸ ਅਤੇ ਮੈਡੀਕਲ ਟੂਰਿਜ਼ਮ ਇੰਡਸਟੀ ਨੂੰ ਹੁਲਾਰਾ ਦੇਣ ਸਬੰਧੀ ਵਿਚਾਰਚਰਚਾ ਕੀਤੀ ਗਈ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਵੈੱਲਨੈੱਸ ਅਤੇ ਟੂਰਿਜ਼ਮ ਇੰਡਸਟਰੀ ਦੇ ਖੇਤਰ ਵਿੱਚ ਪਿਛਲੇ 10 ਸਾਲਾਂ ਵਿੱਚ ਕਾਫ਼ੀ ਸਫ਼ਲਤਾ ਹਾਸਲ ਕੀਤੀ ਹੈ ਪਰ ਪੰਜਾਬ ਦੀ ਮੈਡੀਕਲ ਇੰਡਸਟਰੀ ਨੂੰ ਆਲਮੀ ਨਕਸ਼ੇ 'ਤੇ ਹੋਰ ਉਭਰਨ ਵਿੱਚ ਹੋਰ ਸਹਾਇਕ ਹੋ ਸਕਦਾ ਹੈ

 

ਉਨ੍ਹਾਂ ਕਿਹਾ ਕਿ ਵੈੱਲਨੈੱਸ ਅਤੇ ਮੈਡੀਕਲ ਟੂਰਿਜ਼ਮ ਇੰਡਸਟਰੀ ਵਿਦਿਆਰਥੀਆਂ ਨੂੰ ਚੋਖੀ ਆਮਦਨ ਕਮਾਉਣ ਲਈ ਵਧੇਰੇ ਮੌਕੇ ਪ੍ਰਦਾਨ ਕਰ ਸਕਦੀ ਹੈ ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦਾ ਵਿਦਿਆਰਥੀ ਵੀ 3 ਮਹੀਨੇ ਦਾ ਪ੍ਰਮਾਣਿਤ ਕੋਰਸ ਕਰਨ ਤੋਂ ਬਾਅਦ ਇਸ ਇੰਡਸਟਰੀ ਵਿੱਚ ਨੌਕਰੀ ਹਾਸਲ ਕਰ ਸਕਦਾ ਹੈ ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਪੰਜਾਬ ਵਿਦਿਆਰਥੀਆਂ ਨੂੰ ਅਜਿਹੇ 33 ਵੱਖ ਵੱਖ ਕੋਰਸ  ਉਪਲੱਬਧ ਕਰਵਾ ਰਿਹਾ ਹੈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yoga post will be filled by the punjab government opportunity will be given to the experts says bs sidhu