ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫੌਜੀ ਭਰਤੀ ਦੇ ਸਿਖਲਾਈ ਕੈਂਪ ਲਈ ਨੌਜਵਾਨਾਂ ਦੀ ਚੋਣ 25 ਨੂੰ

ਸੰਕੇਤਿਕ ਤਸਵੀਰਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆਪਣੇ ਅਸਲ ਸਰਟੀਫਿਕੇਟ ਅਤੇ ਪੀ.ਟੀ ਬੂਟ ਕਿੱਟ ਲੈ ਕੇ ਪਹੁੰਚਣਨੌਜਵਾਨ ਪੀੜ੍ਹੀ ਨੂੰ ਫ਼ੌਜ ਵਿੱਚ ਵੱਧ ਤੋਂ ਵੱਧ ਭਰਤੀ ਕਰਵਾਉਣ ਦੇ ਮੰਤਵ ਤਹਿਤ ਸੂਬਾ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ਟ੍ਰੇਨਿੰਗ ਕੈਂਪ ਆਯੋਜਿਤ ਕਰਕੇ ਇਸ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਕੈਂਪਾਂ ਦੌਰਾਨ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਮੇਜਰ ਅਮਰਜੀਤ ਸਿੰਘ ਟ੍ਰੇਨਿੰਗ ਅਫ਼ਸਰ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ਿਲ੍ਹਿਆਂ ਦੇ ਨੌਜਵਾਨਾਂ ਦੀ ਸਤੰਬਰ 2019 ਵਿੱਚ ਏ.ਆਰ.ਓ ਫਿਰੋਜਪੁਰ ਵਿਖੇ ਭਰਤੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਫੌਜ ਦੀ ਭਰਤੀ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਸੀ-ਪਾਈਟ ਕੈਂਪ ਕਾਲਝਰਾਣੀ ਵੱਲੋਂ ਪ੍ਰੀ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਲਈ ਨੌਜਵਾਨਾਂ ਦੀ ਚੋਣ 25 ਜੁਲਾਈ 2019 ਨੂੰ ਸਵੇਰੇ 9:00 ਵਜੇ ਸੀ-ਪਾਈਟ ਕੈਂਪ ਕਾਲਝਰਾਣੀ (ਬਾਦਲ ਲੰਬੀ ਰੋਡ) ਵਿਖੇ ਕੀਤੀ ਜਾਵੇਗੀ। 


ਉਨ੍ਹਾਂ ਦੱਸਿਆ ਕਿ ਭਰਤੀ ਹੋਣ ਲਈ ਨੌਜਵਾਨ ਦੀ ਉਮਰ ਸਾਢੇ ਸਤਾਰਾਂ ਸਾਲ ਤੋਂ ਇੱਕੀ ਸਾਲ ਦੇ ਵਿਚਕਾਰ, ਕੱਦ 170 ਸੈਂਟੀਮੀਟਰ, ਛਾਤੀ 77 ਸੈਂਟੀਮੀਟਰ ਬਿਨਾਂ ਫੁਲਾਏ ਅਤੇ 82 ਸੈਂਟੀਮੀਟਰ ਫੁਲਾ ਕੇ ਅਤੇ ਦਸਵੀਂ ਵਿੱਚੋਂ 45 ਪ੍ਰਤੀਸ਼ਤ ਅੰਕ ਜਾਂ ਬਾਰਵੀਂ ਪਾਸ ਹੋਣੀ ਲਾਜ਼ਮੀ ਹੈ। 

 

ਫੌਜ 'ਚ ਭਰਤੀ ਲਈ ਟ੍ਰੇਨਿੰਗ ਦੌਰਾਨ ਖਾਣਾ ਅਤੇ ਰਿਹਾਇਸ਼ ਹੋਵੇਗੀ ਮੁਫ਼ਤ 


ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਅਤੇ ਪੀ.ਟੀ ਬੂਟ ਕਿੱਟ ਆਦਿ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਖਾਣਾ ਅਤੇ ਰਿਹਾਇਸ਼ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।    

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Youth selection for military recruitment training camps on 25