ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਜ਼ੀਰਾ ਦੇ ਕਾਂਗਰਸੀ MLA ਨੇ ਕੀਤਾ ਪੰਚਾਂ–ਸਰਪੰਚਾਂ ਦੇ ਹਲਫ਼ ਸਮਾਰੋਹ ਦਾ ਬਾਈਕਾਟ

​​​​​​​ਜ਼ੀਰਾ ਦੇ ਕਾਂਗਰਸੀ MLA ਨੇ ਕੀਤਾ ਪੰਚਾਂ–ਸਰਪੰਚਾਂ ਦੇ ਹਲਫ਼ ਸਮਾਰੋਹ ਦਾ ਬਾਈਕਾਟ

ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਜ਼ੀਰਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਦੇ ਸਹੁੰ–ਚੁਕਾਈ ਸਮਾਰੋਹ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹ ਕਰਵਾਉਣ ਦੀ ਕੋਈ ਤੁਕ ਨਹੀਂ ਬਣਦੀ।

 

 

ਇਸ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਰ ਰਹੇ ਸਨ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਉੱਥੋਂ ਚਲੇ ਗਏ। ਉਨ੍ਹਾਂ ਪੁਲਿਸ ‘ਤੇ ਦੋਸ਼ ਲਾਇਆ ਕਿ ਉਹ ਸ਼ਰਾਬ ਤੇ ਡ੍ਰੱਗ ਮਾਫ਼ੀਆ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਕੀ ਵਰਦੀਆਂ ’ਚ ਲੁਕੇ ਕੁਝ ਭ੍ਰਿਸ਼ਟਾਂ ਵਿਰੁੱਧ ਜਦੋਂ ਤੱਕ ਸਖ਼ਤੀ ਨਹੀਂ ਵਰਤੀ ਜਾਂਦੀ, ਤਦ ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਫ਼ਨੇ ਨੂੰ ਕਦੇ ਸਾਕਾਰ ਨਹੀਂ ਕੀਤਾ ਜਾ ਸਕਦਾ।

 

 

ਉਨ੍ਹਾਂ ਕਿਹਾ ਕਿ – ‘ਜ਼ੀਰਾ ਵਿਧਾਨ ਸਭਾ ਹਲਕੇ ਤੋਂ ਬਹੁਤ ਸਾਰੇ ਬੇਕਸੂਰ ਕਾਂਗਰਸੀ ਵਰਕਰਾਂ ਨੇ ਆਪਣੇ ‘ਤੇ ਪਏ ਸ਼ਰਾਬ ਦੀ ਸਮੱਗਲਿੰਗ ਦੇ ਝੂਠੇ ਕੇਸ ਬੰਦ ਕਰਵਾਉਣ ਬਹੁਤ ਜੱਫਰ ਜਾਲੇ ਪਰ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲ ਸਕੀ ਪਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਇਸ਼ਾਰੇ ‘ਤੇ ਸ਼ਿਵ ਲਾਲ ਦੋਦਾ ਜਿਹੇ ਵਿਅਕਤੀਆਂ ਖਿ਼ਲਾਫ਼ ਕੇਸ ਖ਼ਤਮ ਹੋ ਗਏ।’

 

 

ਵਿਧਾਇਕ ਨੇ ਅੱਗੇ ਕਿਹਾ,‘ਸਰਪੰਚ, ਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ ਖ਼ਤਮ ਨਹੀਂ ਕਰ ਸਕਦੇ ਕਿਉਂਕਿ ਸਮਾਜ ਵਿਰੋਧੀ ਤੱਤਾਂ ਤੋਂ ਮਹੀਨਾ ਵਸੂਲ ਕਰਦੇ ਹਨ। ਮੇਰੀ ਜ਼ਮੀਰ ਅੱਜ ਦੇ ਸਹੁੰ–ਚੁਕਾਈ ਸਮਾਰੋਹ ਵਿੱਚ ਭਾਗ ਲੈਣ ਦੀ ਪ੍ਰਵਾਨਗੀ ਨਹੀਂ ਦਿੰਦੀ। ਸਿਰਫ਼ ਜ਼ੀਰਾ ‘ਚ ਹੀ ਚਾਰ ਦਰਜਨ ਦੇ ਲਗਭਗ ਸ਼ਰਾਬ ਦੀਆਂ ਦੁਕਾਨਾਂ ਚੱਲ ਰਹੀਆਂ ਹਨ। ਮੈਂ ਕਈ ਵਾਰ ਸ਼ਿਕਾਇਤਾਂ ਕੀਤੀਆਂ ਪਰ ਪੁਲਿਸ ਨੇ ਕਦੇ ਕੋਈ ਕਾਰਵਾਈ ਨਹੀਂ ਕੀਤੀ। ਮੈਂ ਇਹ ਮਾਮਲਾ ਹੁਣ ਡੀਜੀਪੀ ਸੁਰੇਸ਼ ਅਰੋੜਾ ਕੋਲ ਉਠਾਵਾਂਗਾ। ਜੇ ਇਨਸਾਫ਼ ਨਾ ਮਿਲਿਆ, ਤਾਂ ਮੈਂ ਰੋਸ ਪ੍ਰਗਟ ਕਰਾਂਗਾ।’

 

 

ਸ੍ਰੀ ਮਨਪ੍ਰੀਤ ਬਾਦਲ ਨੇ ਇਸ ਮੌਕੇ ਕਿਹਾ ਕਿ ਜ਼ੀਰਾ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਹਰ ਹਾਲਤ ‘ਚ ਕੀਤੀ ਜਾਣੀ ਚਾਹੀਦੀ ਹੈ। ਜੇ ਲੋੜ ਪਈ, ਤਾਂ ਉਹ ਇਹ ਮਾਮਲਾ ਕੈਬਿਨੇਟ ‘ਚ ਵੀ ਉਠਾਉਣਗੇ।

 

 

ਇਸ ਦੌਰਾਨ ਫ਼ਿਰੋਜ਼ਪੁਰ ਦੇ ਐੱਸਐੱਸਪੀ ਪ੍ਰੀਤਮ ਸਿੰਘ ਨੇ ਦਾਅਵਾ ਕੀਤਾ ਕਿ ਵਿਧਾਇਕ ਜ਼ੀਰਾ ਨੇ ਉਨ੍ਹਾਂ ਨੂੰ ਕਦੇ ਅਜਿਹੇ ਮਾਮਲਿਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Zira Congress MLA boycotts Panches Sarpanches function