ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ 'ਚ ਕਰਫਿਊ ਦੀ ਉਲੰਘਣਾ ਕਰਨ ’ਤੇ 228 ਮੁਕੱਦਮੇ ਦਰਜ, 507 ਗ੍ਰਿਫ਼ਤਾਰ

ਫਾਈਲ ਫ਼ੋਟੋ

ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਅੰਦਰ ਕਰਫਿਊ ਲਗਾਇਆ ਹੈ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਸਬੰਧੀ ਜ਼ਿਲ੍ਹੇ ਅੰਦਰ ਹੁਣ ਤੱਕ 228 ਪਰਚੇ ਦਰਜ ਕੀਤੇ ਹਨ ਅਤੇ 507 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਨੂੰ ਬਰਕਰਾਰ ਰੱਖਦਿਆਂ ਪੁਲਿਸ ਵਲੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ।

 

ਐੱਸ.ਐੱਸ.ਪੀ. ਨੇ ਕਿਹਾ ਕਿ ਕਰਫਿਊ ਦੌਰਾਨ ਪਰਚੇ ਅਤੇ ਗ੍ਰਿਫ਼ਤਾਰੀਆਂ ਕਰਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ 42 ਵਹੀਕਲਾਂ ਨੂੰ ਵੀ ਬਾਊਂਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਥੇ ਆਪਣੇ ਘਰ ਰਹਿ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਭਲਾਈ ਹੈ, ਉਥੇ ਇਹ ਸਮਾਜ ਪ੍ਰਤੀ ਵੀ ਸਾਡੀ ਜਿੰਮੇਵਾਰੀ ਹੈ। 

 

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਵਿਅਕਤੀ ਨੂੰ ਆਪਣੇ ਘਰ ਵਿੱਚ ਰਹਿ ਕੇ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਸਰਕਾਰ ਦਾ ਸਾਥ ਦੇਣ।  

 

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਲੋਕਾਂ ਨੂੰ ਮੁਹੱਲਿਆਂ ਵਿੱਚ ਇਕੱਠੇ ਹੋਣ ਤੋਂ ਗੁਰੇਜ ਕਰਨਾ ਚਾਹੀਦਾ ਹੈ,ਕਿਉਂਕਿ ਇਸ ਨਾਲ ਵੀ ਕੋਰਨਾ ਵਾਇਰਸ ਇੱਕ ਦੂਸਰੇ ਤੋਂ ਫੈਲ ਸਕਦਾ ਹੈ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਅਜਿਹੀਆਂ ਗਤੀਵਿਧੀਆਂ ਤੋਂ ਬਚਿਆ ਜਾਵੇ।

......
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:228 lawsuits registered for curfew violations in Fazilka