ਅਗਲੀ ਕਹਾਣੀ

ਏ.ਆਈ.ਜੀ ਅਸ਼ੀਸ਼ ਕਪੂਰ ਨੇ ਵਿਸ਼ਵ ਪੁਲਿਸ ਖੇਡਾਂ 'ਚ ਜਿੱਤੇ 2 ਸੋਨ ਤਮਗ਼ੇ


ਚੀਨ ਦੇ ਸ਼ਹਿਰ ਚੇਂਗਦੂ ਵਿਖੇ ਹੋਈਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ (ਡਬਲਿਊ.ਪੀ.ਐਫ.ਜੀ) ਦੌਰਾਨ ਪੰਜਾਬ ਵਿਜੀਲੈਂਸ ਬਿਓਰੋ ਏ.ਆਈ.ਜੀ. ਅਸ਼ੀਸ਼ ਕਪੂਰ ਨੇ ਟੈਨਿਸ ਮੁਕਾਬਲਿਆਂ ਵਿਚ 2 ਸੋਨ ਤਮਗੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਟੈਨਿਸ ਦੇ ਸਿੰਗਲਜ਼ ਅਤੇ ਡਬਲਜ਼ ਵਰਗ ਵਿੱਚ ਆਪਣੇ ਵਿਰੋਧੀਆਂ ਨੂੰ ਅਸਾਨੀ ਨਾਲ ਹਰਾ ਕੇ ਸੋਨੇ ਦੇ ਤਮਗੇ ਜਿੱਤੇ ਹਨ।

 

ਜ਼ਿਕਰਯੋਗ ਹੈ ਕਿ ਡਬਲਿਊ.ਪੀ.ਐਫ.ਜੀ. ਖੇਡਾਂ ਹਰ ਦੋ ਸਾਲਾਂ ਬਾਅਦ ਹੁੰਦੀਆਂ ਹਨ ਅਤੇ ਇਨਾਂ ਮੁਕਾਬਲਿਆਂ ਵਿਚ ਦੁਨੀਆਂ ਭਰ ਦੇ ਪੁਲਿਸ ਅਤੇ ਫਾਇਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਿੱਸਾ ਲੈਂਦੇ ਹਨ ਜਿੰਨਾਂ ਲਈ ਇਹ ਖੇਡਾਂ ਇੱਕ ਕਿਸਮ ਦੀਆਂ ਮਿੰਨੀ ਓਲੰਪਿਕ ਵਰਗੀਆਂ ਹੁੰਦੀਆਂ ਹਨ।

 

ਇਸ ਸਬੰਧੀ ਇੱਕ ਬਿਆਨ ਵਿੱਚ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਕਪੂਰ ਨੇ ਉਕਤ ਖੇਡਾਂ ਵਿਚ ਲਗਾਤਾਰ ਚੌਥੀ ਵਾਰ ਸੋਨ ਤਮਗੇ ਜਿੱਤ ਕੇ ਦੇਸ਼ ਅਤੇ ਪੰਜਾਬ ਪੁਲਿਸ ਦਾ ਨਾਂ ਰੌਸ਼ਨ ਕੀਤਾ ਹੈ।

 

ਸਾਲ 2009 ਦੌਰਾਨ ਉਹਨਾਂ ਵੈਨਕੂਵਰ (ਕੈਨੇਡਾ) ਵਿੱਚ ਹੋਈਆਂ ਡਬਲਯੂ.ਪੀ.ਐਫ.ਜੀ ਖੇਡਾਂ ਵਿਚ ਪਹਿਲੀ ਵਾਰ ਟੈਨਿਸ ਸਿੰਗਲਜ਼ ਵਿੱਚ ਕਾਂਸੇ ਦਾ ਤਮਗਾ, ਸਾਲ 2011 ਨਿਊਯਾਰਕ (ਅਮਰੀਕਾ) ਵਿਚ ਚਾਂਦੀ ਦਾ ਤਗਮਾ, ਸਾਲ 2013 ਦੌਰਾਨ ਬੈਲਫਾਸਟ (ਆਇਰਲੈਂਡ), ਸਾਲ 2015 ਫੇਅਰਫੈਕਸ (ਅਮਰੀਕਾ) ਅਤੇ ਸਾਲ 2017 ਲਾਸ ਏਂਜਲਸ (ਅਮਰੀਕਾ) ਵਿਚ ਲਗਾਤਾਰ ਸੋਨ ਤਮਗੇ ਜਿੱਤੇ ਸਨ।


ਜ਼ਿਕਰਯੋਗ ਹੈ ਕਿ ਅਸ਼ੀਸ ਕਪੂਰ ਪਿਛਲੇ 15 ਸਾਲਾਂ ਤੋਂ ਟੈਨਿਸ ਸਿੰਗਲਜ਼ ਵਿਚ ਆਲ ਇੰਡੀਆ ਪੁਲਿਸ ਖੇਡਾਂ ਦੇ ਚੈਂਪੀਅਨ ਹਨ ਅਤੇ ਉਹ ਬੇਹਤਰੀਨ ਰੈਂਕਿੰਗ ਵਾਲੇ ਖਿਡਾਰੀ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AIG Ashish Kapoor wins two gold in tennis during World Police Games