ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਵੀਰਵਾਰ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਮੈਚਾਂ ਦੀ ਟੀ20 ਲੜੀ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਾਬਕਾ ਭਾਰਤੀ ਕਪਤਾਨ ਅਤੇ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਨੂੰ ਪ੍ਰੋਟੀਆਜ਼ ਖਿਲਾਫ ਟੀਮ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਦੇ ਨਾਲ ਹੀ ਵਿੰਡੀਜ਼ ਦੇ ਦੌਰੇ ਦੌਰਾਨ ਟੀਮ ਤੋਂ ਬਾਹਰ ਹੋਏ ਆਲਰਾਊਂਡਰ ਹਾਰਦਿਕ ਪਾਂਡਿਆ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਤੇਜ਼ ਗੇਂਦਬਾਜ਼ ਭੁਨੇਸ਼ਵਰ ਕੁਮਾਰ ਨੂੰ 15 ਮੈਂਬਰੀ ਟੀਮ ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਦੱਸ ਦੇਈਏ ਕਿ ਤਿੰਨ ਮੈਚਾਂ ਦੀ ਟੀ20 ਸੀਰੀਜ਼ ਖਤਮ ਹੋਣ ਤੋਂ ਬਾਅਦ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਏਗੀ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ 2 ਅਕਤੂਬਰ ਤੋਂ ਸ਼ੁਰੂ ਹੋਵੇਗਾ।
ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇਐਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਕ੍ਰੂਨਲ ਪਾਂਡਿਆ, ਵਾਸ਼ਿੰਗਟਨ ਸੁੰਦਰ, ਰਾਹੁਲ ਚਾਹਰ, ਖਲੀਲ ਅਹਿਮਦ, ਦੀਪਕ ਚਾਹਰ, ਨਵਦੀਪ ਸੈਣੀ।
.