ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੰਗਲਾਦੇਸ਼ ਨੇ ਕ੍ਰਿਕਟ ਦੇ ਟੀ-20 ਮੈਚ ’ਚ ਪਹਿਲੀ ਵਾਰ ਭਾਰਤ ਨੂੰ ਹਰਾਇਆ

ਬੰਗਲਾਦੇਸ਼ ਨੇ ਮੁਸ਼ਫਿਕੁਰ ਰਹੀਮ (60 *) ਅਤੇ ਸੌਮਿਆ ਸਰਕਾਰ (39) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਪਹਿਲੇ ਟੀ-20 ਮੈਚ ਵਿੱਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਨੇ ਟੀ-20 ਚ ਭਾਰਤ ਖਿਲਾਫ ਇਤਿਹਾਸ ਰਚ ਦਿੱਤਾ ਹੈ।

 

 

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ‘ਤੇ 148 ਦੌੜਾਂ ਬਣਾਈਆਂ। ਇਸ ਦੇ ਜਵਾਬ ਚ ਬੰਗਲਾਦੇਸ਼ ਦੀ ਟੀਮ ਨੇ ਤਿੰਨ ਗੇਂਦਾਂ ਬਾਕੀ ਰਹਿੰਦਿਆਂ 154 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ।

 

 

ਦੱਸ ਦੇਈਏ ਕਿ ਇਹ ਟੀ-20 ਵਿਚ ਭਾਰਤ ਖਿਲਾਫ ਬੰਗਲਾਦੇਸ਼ ਦੀ ਪਹਿਲੀ ਜਿੱਤ ਹੈ।

 

 

ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਕਦੇ ਵੀ ਟੀ-20 ਵਿਚ ਭਾਰਤ ਨੂੰ ਨਹੀਂ ਹਰਾਇਆ ਸੀ। ਇਸ ਜਿੱਤ ਦੇ ਨਾਲ ਬੰਗਲਾਦੇਸ਼ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿਚ 1-0 ਦਾ ਵਾਧਾ ਬਣਾ ਲਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bangladesh defeats India by 7 wickets in three match T20i series