ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਈਰਾਨੀ ਕੱਪ ਸਣੇ BCCI ਨੇ ਸਾਰੇ ਘਰੇਲੂ ਮੈਚ ਵੀ ਰੱਦ ਕੀਤੇ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਈਰਾਨੀ ਕੱਪ ਸਣੇ ਸਾਰੇ ਘਰੇਲੂ ਕ੍ਰਿਕਟ ਮੈਚ ਮੁਲਤਵੀ ਕਰ ਦਿੱਤੇ ਹਨ। ਈਰਾਨੀ ਕੱਪ 18 ਤੋਂ 22 ਮਾਰਚ ਦੇ ਵਿਚਾਲੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਦੇ ਮੈਦਾਨ ਵਿੱਚ ਖੇਡਿਆ ਜਾਣਾ ਸੀ। ਈਰਾਨੀ ਕੱਪ ਰਣਜੀ ਟਰਾਫੀ ਚੈਂਪੀਅਨ ਟੀਮ ਸੌਰਾਸ਼ਟਰ ਅਤੇ ਰੈਸਟ ਆਫ਼ ਇੰਡੀਆ ਵਿਚਾਲੇ ਖੇਡਿਆ ਜਾਣਾ ਸੀ।


ਬੀਸੀਸੀਆਈ ਨੇ ਘਰੇਲੂ ਕ੍ਰਿਕਟ ਦੇ ਸਾਰੇ ਫਾਰਮੈਟ ਮੁਲਤਵੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ, ਬੀਸੀਸੀਆਈ ਨੇ ਵੀ 13 ਮਾਰਚ (ਸ਼ੁੱਕਰਵਾਰ) ਨੂੰ 13 ਅਪ੍ਰੈਲ ਤੱਕ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੁਲਤਵੀ ਕਰਨ ਦਾ ਫ਼ੈਸਲਾ ਲਿਆ ਸੀ। 

 

 

 

ਆਈਪੀਐਲ ਦੀ ਸ਼ੁਰੂਆਤ 29 ਮਾਰਚ ਨੂੰ ਹੋਣੀ ਸੀ। ਇਸ ਦੇ ਨਾਲ ਹੀ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਵੀ ਮੁਲਤਵੀ ਕਰ ਦਿੱਤੀ ਗਈ।


ਕੋਰੋਨਾ ਵਾਇਰਸ ਲਾਗ ਦੀ ਸ਼ੁਰੂਆਤ ਚੀਨ ਦੇ ਵੁਹਾਨ ਸ਼ਹਿਰ ਵਿੱਚ ਹੋਈ ਸੀ ਅਤੇ ਹੁਣ ਵਿਸ਼ਵ ਦੇ ਘੱਟੋ ਘੱਟ 100 ਦੇਸ਼ਾਂ ਵਿੱਚ ਪਹੁੰਚ ਗਈ ਹੈ। ਹੁਣ ਤੱਕ, ਦੁਨੀਆ ਭਰ ਵਿੱਚ 1.2 ਲੱਖ ਤੋਂ ਵੱਧ ਲੋਕ ਇਸ ਨਾਲ ਪੀੜਤ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਦੇ 84 ਮਾਮਲੇ ਸਾਹਮਣੇ ਆਏ ਹਨ। 


ਇਸ ਤੋਂ ਇਲਾਵਾ ਇੰਗਲੈਂਡ ਦੀ ਕ੍ਰਿਕਟ ਟੀਮ ਸ਼੍ਰੀਲੰਕਾ ਦੇ ਦੌਰੇ 'ਤੇ ਸੀ, ਪਰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਕੋਰਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤੀ ਗਈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਵੀ ਪਹਿਲੇ ਮੈਚ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BCCI suspends all remaining domestic games including Irani Cup in the wake of COVID-19 pandemic