ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

BJP ਸੰਸਦ ਮੈਂਬਰ ਗੌਤਮ ਗੰਭੀਰ ਦੇ ਪਿਤਾ ਦੀ ਐਸਯੂਵੀ ਚੋਰੀ

ਦਿੱਲੀ 'ਚ ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਉੱਥੇ ਹੀ ਅਪਰਾਧਕ ਘਟਨਾਵਾਂ ਵੀ ਜਾਰੀ ਹਨ। ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਦੇ ਪਿਤਾ ਦੀ ਕਾਰ ਰਾਜੇਂਦਰ ਨਗਰ ਸਥਿੱਤ ਘਰ ਦੇ ਬਾਹਰੋਂ ਚੋਰੀ ਹੋ ਗਈ।
 

ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਰਾਤ ਦੀ ਹੈ। ਟੋਯੋਟਾ ਫ਼ਾਰਚੂਨਰ ਕਾਰ ਘਰ ਦੇ ਬਾਹਰ ਪਾਰਕਿੰਗ 'ਚ ਖੜ੍ਹੀ ਸੀ, ਜਿਸ ਨੂੰ ਚੋਰਾਂ ਨੇ ਗਾਇਬ ਕਰ ਦਿੱਤਾ। ਪੁਲਿਸ ਨੇ ਚੋਰੀ ਦਾ ਕੇਸ ਦਰਜ ਕਰ ਲਿਆ ਹੈ। ਸੀਸੀਟੀਵੀ ਫੁਟੇਜ਼ ਦੀ ਮਦਦ ਨਾਲ ਉਹ ਪੁਲਿਸ ਚੋਰਾਂ ਦੀ ਭਾਲ ਕਰ ਰਹੀ ਹੈ।
 

ਦੱਸ ਦੇਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਨੂੰ ਅਕਸਰ ਨਿਸ਼ਾਨਾ ਬਣਾਉਣ ਵਾਲੇ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰ 'ਚ ਕਾਫ਼ੀ ਸਰਗਰਮ ਹਨ। ਹਾਲ ਹੀ 'ਚ ਉਨ੍ਹਾਂ ਨੇ ਇਸ ਬਿਮਾਰੀ ਦੀ ਰੋਕਥਾਮ ਲਈ ਡਾਕਟਰੀ ਉਪਕਰਣਾਂ ਦੀ ਖਰੀਦ ਲਈ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਗੌਤਮ ਗੰਭੀਰ ਨੇ ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਚਿੱਠੀ ਲਿਖੀ ਸੀ।
 

ਗੰਭੀਰ ਨੇ ਆਪਣੀ ਚਿੱਠੀ 'ਚ ਕਿਹਾ ਕਿ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਮੈਡੀਕਲ ਉਪਕਰਣ ਖਰੀਦਣ ਲਈ ਦਿੱਲੀ ਸਰਕਾਰ ਨੂੰ ਆਪਣੇ ਵੱਲੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਗੰਭੀਰ ਨੇ ਚਿੱਠੀ 'ਚ ਕਿਹਾ ਸੀ ਕਿ ਉਹ ਇਨ੍ਹਾਂ ਉਪਕਰਣ ਦੀ ਖਰੀਦ ਲਈ ਐਮਪੀ 'ਚੋਂ 50 ਲੱਖ ਰੁਪਏ ਵੀ ਦੇਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP MP Gautam Gambhir father SUV stolen