ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਕਰੋੜਾਂ ਦੇ ਇਨਾਮ

1 / 4ਕੈਪਟਨ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

2 / 4ਕੈਪਟਨ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

3 / 4ਕੈਪਟਨ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

4 / 4ਕੈਪਟਨ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

PreviousNext

ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ। ਇਸ ਸਮਾਰੋਹ ਮੌਕੇ ਉੱਘੇ ਅਥਲੀਟ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ।

 

ਮੁੱਖ ਮੰਤਰੀ ਨੇ ਆਪਣੇ ਭਾਸ਼ਣ ਚ ਖੇਡਾਂ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਉਤਸ਼ਾਹਤ ਕੀਤਾ ਜਦਕਿ ਪੰਜਾਬ ਸਰਕਾਰ ਉਲੰਪਿਕ ਵਿੱਚ ਮੈਡਲ ਪ੍ਰਾਪਤ ਕਰਨ ਲਈ ਉੱਘੇ ਖਿਡਾਰੀਆਂ ਦੀ ਉਰਜਾ ਅਤੇ ਹੁਨਰ ਨੂੰ ਦੀ ਢੁੱਕਵੇ ਢੰਗ ਨਾਲ ਵਰਤੋ ਕਰੇਗੀ, ਇਸ ਗੱਲ ਨੂੰ ਵੀ ਦੁਹਰਾਇਆ।

 

ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤੇ ਖਿਡਾਰੀਆਂ ਵਿੱਚੋਂ ਹਿਨਾ ਸਿੱਧੂ ਨੂੰ 1.75 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ। ਉਸ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਵਿੱਚ ਪਿਸਟਲ ਸ਼ੂਟਿੰਗ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ ਸਨ।

 

ਇਸੇ ਤਰ੍ਹਾਂ ਹੀ ਪ੍ਰਨਾਬ ਚੋਪੜਾ (ਬੈਡਮਿੰਟਨ ਵਿੱਚ ਸੋਨ ਤਮਗਾ ਜਿੱਤਣ ਲਈ 75 ਲੱਖ ਰੁਪਏ), ਅੰਜੁਮ ਮੋਦਗਿਲ (ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ), ਨਵਜੀਤ ਕੌਰ ਢਿਲੋਂ (ਡਿਸਕਸ `ਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ), ਵਿਕਾਸ ਠਾਕੁਰ (ਵੇਟ ਲਿਫਟਿੰਗ ਵਿੱਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ) ਨੂੰ ਸਨਮਾਨਿਤ ਕੀਤਾ ਗਿਆ ਹੈ। ਵੇਟਲਿਫਟਰ ਪ੍ਰਭਦੀਪ ਸਿੰਘ ਵੱਲੋਂ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ ਦਾ ਇਨਾਮ ਉਸਦੀ ਮਾਤਾ ਨੇ ਪ੍ਰਾਪਤ ਕੀਤਾ।

 

ਏਸ਼ੀਆਈ ਖੇਡਾਂ ਵਿੱਚ ਤਜਿੰਦਰ ਪਾਲ ਸਿੰਘ ਤੂਰ ਅਤੇ ਸਵਰਨ ਸਿੰਘ ਨੂੰ ਕ੍ਰਮਵਾਰ ਗੋਲਾ ਸੁੱਟਣ ਅਤੇ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਵਾਸਤੇ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ।

 

ਸੁਖਮੀਤ ਸਿੰਘ ਨੂੰ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਲਈ ਇਕ ਕਰੋੜ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ ਜਦਕਿ ਤੇਹਰੀ ਛਾਲ (ਅਥਲੈਟਿਕਸ) ਵਿੱਚ ਸੋਨ ਤਮਗਾ ਜਿੱਤਣ ਲਈ ਅਰਪਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦਾ ਇਨਾਮ ਮਿਲਿਆ ਹੈ।

 

ਕਬੱਡੀ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਰਮਨਦੀਪ ਕੌਰ ਖਹਿਰਾ ਨੂੰ 75 ਲੱਖ ਰੁਪਏ, ਹਾਕੀ `ਚ ਚਾਂਦੀ ਦਾ ਤਮਗਾ ਜਿੱਤਣ ਲਈ ਰੀਨਾ ਖੋਖਰ ਨੂੰ 75 ਲੱਖ ਰੁਪਏ, ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਰੁਪਿੰਦਰ ਪਾਲ ਸਿੰਘ ਨੂੰ 50 ਲੱਖ ਰੁਪਏ, ਹਾਕੀ `ਚ ਚਾਂਦੀ ਦਾ ਤਮਗਾ ਜਿੱਤਣ ਲਈ ਗੁਰਜੀਤ ਕੌਰ ਨੂੰ 75 ਲੱਖ ਰੁਪਏ ਅਤੇ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਅਕਾਸ਼ਦੀਪ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਮਿਲਿਆ ਹੈ। ਅਕਾਸ਼ਦੀਪ ਸਿੰਘ ਵੱਲੋਂ ਇਹ ਇਨਾਮ ਉਸ ਦੇ ਪਿਤਾ ਨੇ ਪ੍ਰਾਪਤ ਕੀਤਾ ਜਦਕਿ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਦੀ ਤਰਫੋਂ ਉਸ ਦੀ ਮਾਤਾ ਨੇ 50 ਲੱਖ ਰੁਪਏ ਦਾ ਇਨਾਮ ਪ੍ਰਾਪਤ ਕੀਤਾ।

 

ਜਕਾਰਤਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਵਿੱਚ ਸ਼ਾਮਲ ਹੋਰਨਾਂ ਖਿਡਾਰੀਆਂ ਨੂੰ ਵੀ 50-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਜੋ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਾਪਤ ਕੀਤਾ ਹੈ।

 

ਰੋਇੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਭਗਵਾਨ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ।  

 

ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਉੱਘੇ ਅਥਲੀਟ ਮਿਲਖਾ ਸਿੰਘ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ, ਕਾਮੇਡੀਅਨ ਕਪਿਲ ਸ਼ਰਮਾ ਤੋਂਇਲਾਵਾ ਹੋਰ ਕਈ ਸਨਮਾਨਤ ਖਿਡਾਰੀ, ਮੰਤਰੀ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captains awarded crores of crores distributed to 23 Commonwealth and Asian Games