ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਕਾਰ ਵਨਡੇ ਲੜੀ ਮੁਲਤਵੀ

ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਨੇ ਦਹਿਸ਼ਤ ਮਚਾਈ ਹੋਈ ਹੈ। ਇਸ ਵਾਇਰਸ ਦੇ ਹੁਣ ਤਕ ਕੁਲ 1,45,857 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 5400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਾਇਰਸ ਕਾਰਨ ਅਰਥਚਾਰਾ, ਸਿੱਖਿਆ, ਖੇਡ, ਸਿਨਮਾ ਇੰਡਸਟਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਵੱਡੇ ਸਮਾਗਮਾਂ ਦੇ ਰੱਦ ਜਾਂ ਮੁਲਤਵੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
 

ਅੱਜ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੌਰੇ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਨਿਊਜ਼ੀਲੈਂਡ ਟੀਮ ਤਿੰਨ ਵਨਡੇ ਮੈਚਾਂ ਦੀ ਲੜੀ ਖੇਡਣ ਲਈ ਆਸਟ੍ਰੇਲੀਆ ਆਈ ਸੀ।
 

ਵਨਡੇ ਲੜੀ ਦਾ ਸਿਰਫ਼ ਪਹਿਲਾ ਮੈਚ ਖੇਡਿਆ ਗਿਆ ਹੈ। ਇਹ ਮੈਚ ਖਾਲੀ ਸਟੇਡੀਅਮ 'ਚ ਖੇਡਿਆ ਗਿਆ। ਸਿਡਨੀ 'ਚ ਖੇਡੇ ਗਏ ਪਹਿਲੇ ਵਨਡੇ ਮੈਚ 'ਚ ਆਸਟ੍ਰੇਲੀਆ ਨੇ ਕੀਵੀ ਟੀਮ ਨੂੰ 71 ਦੌੜਾਂ ਨਾਲ ਹਰਾਇਆ ਸੀ।
 

ਸਨਿੱਚਰਵਾਰ ਨੂੰ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਲੋਕੀ ਫਰਗਿਊਸਨ ਨੂੰ ਗਲੇ 'ਚ ਖਰਾਸ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਕੋਰੋਨਾ ਦੀ ਜਾਂਚ ਲਈ ਭੇਜਿਆ ਗਿਆ ਅਤੇ ਉਨ੍ਹਾਂ ਨੂੰ ਅਗਲੇ 24 ਘੰਟਿਆਂ ਲਈ ਟੀਮ ਤੋਂ ਵੱਖ ਕਰ ਦਿੱਤਾ ਗਿਆ ਹੈ। ਫਰਗਿਊਸਨ ਨੇ ਆਸਟ੍ਰੇਲੀਆ ਵਿਰੁੱਧ ਪਹਿਲਾ ਵਨਡੇ ਮੈਚ ਖੇਡਣ ਤੋਂ ਬਾਅਦ ਆਪਣੀ ਸਿਹਤ ਬਾਰੇ ਮੈਡੀਕਲ ਟੀਮ ਨਾਲ ਸੰਪਰਕ ਕੀਤਾ ਸੀ। ਫਿਲਹਾਲ ਉਨ੍ਹਾਂ ਦਾ ਬਲੱਡ ਸੈਂਪਲ ਜਾਂਚ ਲਈ ਭੇਜਿਆ ਗਿਆ ਹੈ।
 

ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਕੇਨ ਰਿਚਰਡਸਨ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਵਿਖਾਈ ਦਿੱਤੇ  ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਟੀਮ ਤੋਂ ਵੱਖ ਕਰ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Australia New Zealand ODI series postponed amid growing COVID 19 concerns