ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਕੀ ਇੰਡੀਆ ਨੇ ਰਾਸ਼ਟਰੀ ਚੈਂਪੀਅਨਸ਼ਿਪਾਂ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀਆਂ

ਹਾਕੀ ਇੰਡੀਆ ਨੇ ਵੀ ਆਪਣੀਆਂ ਸਾਰੀਆਂ ਕੌਮੀ ਚੈਂਪੀਅਨਸ਼ਿਪਾਂ ਮੰਗਲਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਹਨ, ਕਿਉਂਕਿ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਰਾਸ਼ਟਰੀ ਲੌਕਡਾਊਨ 3 ਮਈ ਤੱਕ ਵੱਧ ਗਿਆ ਹੈ। ਇਨ੍ਹਾਂ ਟੂਰਨਾਮੈਂਟਾਂ ਦੇ ਸ਼ੈਡਿਊਲ ਨੂੰ ਪਹਿਲਾਂ ਬਦਲਿਆ ਗਿਆ ਸੀ ਅਤੇ ਨਵੇਂ ਸ਼ਡਿਊਲ ਦੇ ਅਨੁਸਾਰ ਇਨ੍ਹਾਂ ਦਾ ਆਯੋਜਨ 29 ਅਪ੍ਰੈਲ ਤੋਂ 3 ਜੁਲਾਈ ਦੇ ਵਿਚਕਾਰ ਹੋਣਾ ਸੀ, ਪਰ ਹੁਣ ਉਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
 

ਹਾਕੀ ਇੰਡੀਆ ਦੇ ਪ੍ਰਧਾਨ ਮੁਹੰਮਦ ਮੁਸ਼ਤਾਕ ਅਹਿਮਦ ਨੇ ਕਿਹਾ, "ਹਾਕੀ ਇੰਡੀਆ ਨੇ ਖਿਡਾਰੀਆਂ, ਕੋਚਾਂ, ਪ੍ਰਬੰਧਕਾਂ, ਪ੍ਰਸ਼ੰਸਕਾਂ ਅਤੇ ਅਧਿਕਾਰੀਆਂ ਸਮੇਤ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲਾਨਾ ਰਾਸ਼ਟਰੀ ਚੈਂਪੀਅਨਸ਼ਿਪ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।"
 

ਉਨ੍ਹਾਂ ਕਿਹਾ, “ਇਨ੍ਹਾਂ ਟੂਰਨਾਮੈਂਟਾਂ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਅਸੀਂ ਭਾਰਤ ਵਿਚ ਕੋਵਿਡ-19 ਦੀ ਸਥਿਤੀ ਦੇ ਅਧਾਰ 'ਤੇ ਨਵੀਆਂ ਤਰੀਕਾਂ ਦਾ ਐਲਾਨ ਕਰਾਂਗੇ।”
 

ਉਨ੍ਹਾਂ ਕਿਹਾ ਕਿ ਇਹ ਫੈਸਲਾ ਖਿਡਾਰੀਆਂ, ਕੋਚਾਂ, ਸਟਾਫ, ਅਧਿਕਾਰੀਆਂ, ਪ੍ਰਬੰਧਕਾਂ ਅਤੇ ਪ੍ਰਸ਼ੰਸਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਹਾਕੀ ਇੰਡੀਆ ਮੁਕਾਬਲੇ 29 ਅਪ੍ਰੈਲ ਤੋਂ ਵੱਖ-ਵੱਖ ਥਾਵਾਂ 'ਤੇ ਸ਼ੁਰੂ ਹੋਣੇ ਸਨ ਪਰ ਲੌਕਡਾਊਨ 3 ਮਈ ਤੱਕ ਵਧਾਏ ਜਾਣ ਕਾਰਨ ਮੁਲਤਵੀ ਕਰ ਦਿੱਤਾ ਗਿਆ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COVID 19 Hockey India postpones various national championships after lockdown extension