ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਵਿਰੁੱਧ ਲੜਾਈ ਲਈ 51 ਲੱਖ ਰੁਪਏ ਦੇਵੇਗਾ CCI

ਕ੍ਰਿਕਟ ਕਲੱਬ ਆਫ਼ ਇੰਡੀਆ (ਸੀਸੀਆਈ) ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਾਹਤ ਫੰਡ ਨੂੰ 51 ਲੱਖ ਰੁਪਏ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਸੀਸੀਆਈ ਦੇ ਪ੍ਰਧਾਨ ਪ੍ਰੇਮਲ ਉਦਾਨੀ ਨੇ ਪੀਟੀਆਈ ਨੂੰ ਦੱਸਿਆ ਕਿ ਇਸ ਤੋਂ ਕਲੱਬ ਮੈਂਬਰਾਂ ਤੋਂ 50 ਲੱਖ ਰੁਪਏ ਦੀ ਵਾਧੂ ਰਕਮ ਇਕੱਤਰ ਕੀਤੀ ਜਾਵੇਗੀ।
 

ਉਨ੍ਹਾਂ ਕਿਹਾ, "ਬਾਕੀ 50 ਲੱਖ ਰੁਪਏ ਦੀ ਵਰਤੋਂ ਕਮਿਊਨਿਟੀ ਉਦੇਸ਼ਾਂ ਲਈ ਕੀਤੀ ਜਾਵੇਗੀ। ਕੰਮ ਨਾ ਹੋਣ 'ਤੇ ਵੀ ਅਸੀਂ ਆਪਣੇ ਹਰੇਕ ਮੁਲਾਜ਼ਮ ਨੂੰ ਤਨਖਾਹਾਂ ਦੇਵਾਂਗੇ।" ਸੀਸੀਆਈ ਬ੍ਰੇਬੋਰਨ ਸਟੇਡੀਅਮ ਵਿੱਚ ਟੈਸਟ ਅਤੇ ਵਨਡੇ ਮੈਚਾਂ ਦਾ ਆਯੋਜਨ ਕਰਦਾ ਹੈ। ਉਹ ਬੀਸੀਸੀਆਈ ਦਾ ਸਹਿਯੋਗੀ ਮੈਂਬਰ ਹੈ।
 

ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੈ। ਇਸ ਸੂਬੇ ਵਿੱਚ ਪੀੜਤਾਂ ਦੀ ਗਿਣਤੀ 3000 ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਪਿਛਲੇ 12 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 628 ਨਵੇਂ ਮਾਮਲੇ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਬੀਤੇ ਦਿਨੀਂ ਵੀਰਵਾਰ ਨੂੰ ਮਹਾਰਾਸ਼ਟਰ 'ਚ 22 ਮੌਤਾਂ ਹੋਈਆਂ ਸਨ।
 

ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 13,387 ਹੋ ਗਈ ਹੈ। ਇਸ ਦੇ ਨਾਲ ਹੀ ਇਸ ਖਤਰਨਾਕ ਕੋਵਿਡ-19 ਮਹਾਂਮਾਰੀ ਤੋਂ ਮੌਤਾਂ ਦੀ ਗਿਣਤੀ 437 ਤੱਕ ਪਹੁੰਚ ਗਈ ਹੈ।
 

ਸਿਹਤ ਮੰਤਰਾਲੇ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੁੱਲ 13,387 ਮਾਮਲਿਆਂ ਵਿੱਚੋਂ 11201 ਐਕਟਿਵ ਹਨ। ਇਸ ਤੋਂ ਇਲਾਵਾ 1749 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ 194 ਲੋਕਾਂ ਦੀ ਮੌਤ ਹੋਈ ਹੈ। ਹੁਣ ਤਕ ਇੱਥੇ ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ 3699 ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cricket Club of India to donate Rs 51 lakh to the Maharastra Chief Minister Relief Fund