ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਟੀਮ ਨੂੰ ਲੱਗਾ ਵੱਡਾ ਝਟਕਾ, ਸੱਟ ਕਾਰਨ ਦੀਪਕ ਚਾਹਰ ਬਾਹਰ

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਲੜੀ ਦੇ ਅੰਤਮ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਵੈਸਟਇੰਡੀਜ਼ ਵਿਰੁੱਧ ਵਿਸ਼ਾਖਾਪਟਨਮ 'ਚ ਹੋਏ ਦੂਜੇ ਮੈਚ 'ਚ ਤੇਜ਼ ਗੇਂਦਬਾਜ਼ ਦੀਪਕ ਚਾਹਰ ਜ਼ਖਮੀ ਹੋ ਕੇ ਟੀਮ 'ਚੋਂ ਬਾਹਰ ਹੋ ਗਏ ਹਨ। ਭਾਰਤੀ ਟੀਮ ਨੇ ਹੁਣ ਉਨ੍ਹਾਂ ਦੀ ਥਾਂ ਨਵਦੀਪ ਸੈਣੀ ਨੂੰ ਸ਼ਾਮਿਲ ਕੀਤਾ ਹੈ। ਨਵਦੀਪ ਸੈਣੀ ਵੀ ਸੱਟ ਤੋਂ ਵਾਪਸੀ ਕਰਨ ਤੋਂ ਬਾਅਦ ਭਾਰਤੀ ਟੀਮ 'ਚ ਸ਼ਾਮਿਲ ਹੋਏ ਹਨ।
 

ਬੀਸੀਸੀਆਈ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਿਹਾ, "ਦੀਪਕ ਨੇ ਬੁੱਧਵਾਰ ਨੂੰ ਖੇਡੇ ਗਏ ਦੂਜੇ ਵਨਡੇ ਮੈਚ ਤੋਂ ਬਾਅਦ ਪਿੱਠ ਦੇ ਹੇਠਲੇ ਹਿੱਸੇ 'ਚ ਦਰਦ ਦੀ ਸ਼ਿਕਾਇਤ ਕੀਤੀ। ਬੀਸੀਸੀਆਈ ਦੇ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਆਰਾਮ ਕਰਨ ਦੀ ਸਲਾਹ ਦਿੱਤੀ ਹੈ।"
 

ਆਈ.ਪੀ.ਐਲ. ਅਤੇ ਘਰੇਲੂ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਬਾਅਦ ਟੀਮ ਇੰਡੀਆ 'ਚ ਥਾਂ ਬਣਾਉਣ ਵਾਲੇ ਨਵਦੀਪ ਸੈਨੀ ਨੂੰ ਫਿਰ ਤੋਂ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਨਵਦੀਪ ਸੈਨੀ ਕਟਕ ਦੇ ਬਾਰਾਬਤੀ ਸਟੇਡੀਅਮ 'ਚ ਹੋਣ ਵਾਲੇ ਸੀਰੀਜ਼ ਦੇ ਫੈਸਲਾਕੁੰਨ ਮੈਚ ਤੋਂ ਪਹਿਲਾਂ ਟੀਮ ਨਾਲ ਜੁੜ ਜਾਣਗੇ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Deepak Chahar ruled out of 3rd ODI vs West Indies