ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਗਮੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ 11 ਅਕਤੂਬਰ ਨੂੰ

ਤਗਮੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ 11 ਅਕਤੂਬਰ ਨੂੰ

ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ `ਚ ਤਗਮੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦਾ ਪੰਜਾਬ ਸਰਕਾਰ ਵੱਲੋਂ 11 ਅਕਤੂਬਰ ਨੂੰ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਚੰਡੀਗੜ੍ਹ `ਚ ਸਟੇਟ ਐਵਾਰਡ ਅਤੇ ਨਕਦ ਇਨਾਮ ਦੀ ਰਾਸ਼ੀ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਡਾਂ `ਚ ਤਗਮੇ ਜਿੱਤਣ ਵਾਲੇ 23 ਖਿਡਾਰੀਆਂ ਨੂੰ 155 ਕਰੋੜ ਦੀ ਰਕਮ ਨਾਲ ਸਨਮਾਨਤ ਕੀਤਾ ਜਾਵੇਗਾ।


ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ `ਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਅਤੇ ਏਸ਼ੀਆਈ ਖੇਡਾਂ `ਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ ਸਨ।


ਉਨ੍ਹਾਂ ਕਿਹਾ ਕਿ ਤਗਮਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 3 ਗੁਣਾ ਵਧੀ ਹੋਈ ਈਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ `ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 75 ਲੱਖ, 50 ਲੱਖ ਤੇ 40 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ `ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।


ਇਹ ਖਿਡਾਰੀ ਹੋਣਗੇ ਸਨਮਾਨਤ 


ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ `ਚ ਰਾਸ਼ਟਰਮੰਡਲ ਖੇਡਾਂ `ਚ ਇੱਕ ਸੋਨੇ ਤੇ ਇੱਕ ਚਾਂਦੀ ਅਤੇ ਏਸ਼ੀਆਈ ਖੇਡਾਂ `ਚ ਇੱਕ ਕਾਂਸੀ ਦਾ ਤਗਮਾ ਜੇਤੂ ਨਿਸ਼ਾਨੇਬਾਜ ਹਿਨਾ ਸਿੱਧੂ, ਰਾਸ਼ਟਰਮੰਡਲ ਖੇਡਾਂ `ਚ ਸੋਨ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਚਾਂਦੀ ਤਗਮਾ ਜੇਤੂ ਨੀਸ਼ਾਨੇਬਾਜ ਅੰਜੁਮ ਮੋਦਗਿੱਲ ਤੇ ਵੇਟਲਿਫਟਰ ਪ੍ਰਦੀਪ ਸਿੰਘ ਅਤੇ ਕਾਂਸੀ ਦਾ ਤਗਮਾ ਜੇਤੂ ਅਥਲੀਟ ਨਵਜੀਤ ਕੌਰ ਢਿੱਲੋਂ ਤੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਸਨਮਾਨਿਤ ਕੀਤਾ ਜਾਵੇਗਾ। 


ਇਸੇ ਤਰ੍ਹਾਂ ਏਸ਼ੀਆਈ ਖੇਡਾਂ `ਚ ਸੋਨੇ ਦਾ ਤਗਮਾ ਜੇਤੂ ਅਥਲੀਟ ਤਜਿੰਦਰਪਾਲ ਸਿੰਘ ਤੂਰ ਤੇ ਅਰਪਿੰਦਰ ਸਿੰਘ ਅਤੇ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਚਾਂਦੀ ਦਾ ਤਗਮਾ ਜੇਤੂ ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਕਾਂਸੇ ਦਾ ਤਗਮਾ ਜੇਤੂ ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ `ਚ ਸ਼ਾਮਲ ਪੰਜਾਬ ਦੇ 9 ਖਿਡਾਰੀਆਂ ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕਿ੍ਰਸ਼ਨ ਪਾਠਕ ਤੇ ਦਿਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:honour medal winners of Asian Games CWG with State Award cash prizes on 11th October