ਭਾਰਤ ਤੇ ਵਿੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਜਿਸ ਵਿਚ ਵਿੰਡੀਜ਼ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੂੰ 196 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਵਿੰਡੀਜ਼ ਦੀ ਟੀਮ 20 ਓਵਰਾਂ 'ਚ 124 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਇਹ ਮੈਚ 71 ਦੌੜਾਂ ਨਾਲ ਜਿੱਤ ਲਿਆ।
That's that from Lucknow. #TeamIndia win by 71 runs and take an unassailable lead of 2-0 in the three match T20I series.#INDvWI pic.twitter.com/vceDTuMRX1
— BCCI (@BCCI) November 6, 2018
#INDvsWI second T20i: India win by 71 runs, take unassailable 2-0 lead in 3-match series. pic.twitter.com/CoUY1ZymoX
— ANI (@ANI) November 6, 2018
ਜ਼ਿਕਰਯੋਗ ਹੈ ਕਿ ਭਾਰਤ ਨੇ ਵਿੰਡੀਜ਼ ਨੂੰ ਪਹਿਲੇ ਟੀ-20 ਮੈਚ 'ਚ 5 ਵਿਕਟਾਂ ਨਾਲ ਹਰਾਇਆ ਸੀ। ਭਾਰਤ ਨੇ ਹੁਣ ਟੀ-20 ਸੀਰੀਜ਼ 'ਚ 2-0 ਨਾਲ ਵਾਧਾ ਬਣਾ ਕੇ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ।