ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਟੀ20 ਮੈਚ ਅੱਜ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਟੀ20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਆਕਲੈਂਡ ਦੇ ਈਡਨ ਪਾਰਕ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਨਿਊਜ਼ੀਲੈਂਡ 'ਚ ਹੁਣ ਤਕ 5 ਟੀ20 ਮੈਚ ਖੇਡੇ ਹਨ, ਪਰ ਜਿੱਤ ਸਿਰਫ ਇਕ ਮੈਚ 'ਚ ਮਿਲੀ ਹੈ। ਭਾਰਤ ਨੇ 8 ਫਰਵਰੀ 2019 ਨੂੰ ਆਕਲੈਂਡ 'ਚ ਮੇਜ਼ਬਾਨ ਟੀਮ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਹੁਣ ਤੱਕ ਦੋਵਾਂ ਦੇਸ਼ਾਂ ਵਿਚਾਲੇ 11 ਟੀ20 ਮੈਚ ਹੋ ਚੁੱਕੇ ਹਨ। ਟੀਮ ਇੰਡੀਆ ਨੇ 3 ਮੈਚ ਜਿੱਤੇ, ਜਦਕਿ 8 ਮੈਚ ਹਾਰੇ ਹਨ। ਮੈਚ ਦੁਪਹਿਰ 12.20 ਵਜੇ ਸ਼ੁਰੂ ਹੋਵੇਗਾ।
 

 

ਭਾਰਤ-ਨਿਊਜ਼ੀਲੈਂਡ ਆਖਰੀ ਵਾਰ 9 ਜੁਲਾਈ 2019 ਨੂੰ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹੋਏ ਸਨ। ਉਦੋਂ ਮੈਨਚੈਸਟਰ 'ਚ ਖੇਡੇ ਗਏ ਵਨਡੇ ਮੈਚ 'ਚ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਮੈਚ ਜਿੱਤਿਆ ਸੀ। ਭਾਰਤੀ ਟੀਮ ਕੋਲ ਇਸ ਹਾਰ ਦਾ ਬਦਲਾ ਲੈਣ ਦਾ ਮੌਕਾ ਹੈ। ਹਾਲਾਂਕਿ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਉਹ ਕੀਵੀ ਟੀਮ ਤੋਂ ਬਦਲਾ ਲੈਣ ਬਾਰੇ ਨਹੀਂ ਸੋਚ ਰਹੇ ਹਨ।
 

ਨਿਊਜ਼ੀਲੈਂਡ ਦੌਰੇ ਤੋਂ ਠੀਕ ਪਹਿਲਾਂ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਸੱਟ ਕਾਰਨ ਟੀਮ 'ਚੋਂ ਬਾਹਰ ਹੋ ਗਏ ਹਨ। ਉਨ੍ਹਾਂ ਨੂੰ 19 ਜਨਵਰੀ ਨੂੰ ਆਸਟ੍ਰੇਲੀਆ ਵਿਰੁੱਧ ਖੇਡੇ ਗਏ ਮੈਚ ਦੌਰਾਨ ਸੱਟ ਲੱਗੀ ਸੀ। ਉਨ੍ਹਾਂ ਦੀ ਥਾਂ ਲੋਕੇਸ਼ ਰਾਹੁਲ ਪਾਰੀ ਦੀ ਸ਼ੁਰੂਆਤ ਕਰਨਗੇ। ਸ਼ਿਖਰ ਧਵਨ ਦੀ ਥਾਂ ਸੰਜੂ ਸੈਮਸਨ ਨੂੰ ਟੀ20 ਲੜੀ ਲਈ ਚੁਣਿਆ ਗਿਆ ਹੈ।
 

 

ਆਕਲੈਂਡ ਦੀ ਪਿੱਚ ਤੋਂ ਬੱਲੇਬਾਜ਼ਾਂ ਨੂੰ ਮਦਦ ਮਿਲ ਸਕਦੀ ਹੈ। ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੱਲੇਬਾਜ਼ੀ ਕਰਨਾ ਪਸੰਦ ਕਰੇਗੀ। ਇਸ ਮੈਦਾਨ 'ਤੇ ਹੁਣ ਤਕ 20 ਵਨਡੇ ਹੋਏ ਹਨ, ਜਿਨ੍ਹਾਂ 'ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ 9 ਮੈਚ ਜਿੱਤੀ ਹੈ, ਜਦਕਿ 8 ਹਾਰੀ ਹੈ। ਇੱਥੇ ਪਹਿਲੀ ਪਾਰੀ 'ਚ ਔਸਤ ਸਕੋਰ 168 ਅਤੇ ਦੂਜੀ ਪਾਰੀ 'ਚ 149 ਰਿਹਾ ਹੈ।
 

 

ਦੋਵੇਂ ਟੀਮਾਂ :
ਭਾਰਤ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸੰਜੂ ਸੈਮਸਨ, ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੂਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

 

ਨਿਊਜ਼ੀਲੈਂਡ : ਕੇਨ ਵਿਲੀਅਮਸਨ (ਕਪਤਾਨ), ਮਾਰਟਿਨ ਗੁਪਟਿਲ, ਰਾਸ ਟੇਲਰ, ਸਕਾਟ ਕੁਗਲੇਜਿਨ, ਕੋਲਿਨ ਮੁਨਰੋ, ਕੋਲਿਨ ਡੀ ਗ੍ਰੈਂਡਹੋਮ, ਟੋਮ ਬਰੂਸ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ, ਟਿਮ ਸੈਫਰਟ (ਵਿਕਟਕੀਪਰ), ਹਾਮਿਸ਼ ਬੈਨੇਟ, ਇਸ਼ ਸੋਢੀ, ਟਿਮ ਸਾਉਥੀ, ਬਲੇਅਰ ਟਿਕਨੇਰ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:india vs new zealand 1st t20I match at auckland today