ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INDvsNZ : ਦੂਜੇ ਦਿਨ ਦਾ ਖੇਡ ਖਤਮ, ਨਿਊਜ਼ੀਲੈਂਡ ਨੇ ਲਈ 51 ਦੌੜਾਂ ਦੀ ਲੀਡ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦਾ ਦੂਜਾ ਦਿਨ ਖਤਮ ਹੋ ਗਿਆ ਹੈ। ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਨਿਊਜ਼ੀਲੈਂਡ ਨੇ ਆਪਣੀ ਪਹਿਲੀ ਪਾਰੀ 'ਚ ਆਪਣੀ ਸਥਿਤੀ ਮਜ਼ਬੂਤ​ਕਰ ਲਈ ਹੈ। ਨਿਊਜ਼ੀਲੈਂਡ ਨੇ ਪਹਿਲਾਂ ਭਾਰਤ ਦੀਆਂ ਦੌੜਾਂ ਦਾ ਪਿੱਛਾ ਕੀਤਾ ਅਤੇ ਫਿਰ ਲੀਡ ਵੀ ਪ੍ਰਾਪਤ ਕਰ ਲਈ। ਜਦੋਂ ਦੂਜੇ ਦਿਨ ਦਾ ਖੇਡ ਖਤਮ ਹੋਇਆ ਤਾਂ ਨਿਊਜ਼ੀਲੈਂਡ ਨੇ 216 ਦੌੜਾਂ 'ਤੇ 5 ਵਿਕਟਾਂ ਗੁਆ ਕੇ 51 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਸੀ ਅਤੇ ਅੰਪਾਇਰਾਂ ਨੇ ਮੈਦਾਨ 'ਚ ਘੱਟ ਰੌਸ਼ਨੀ ਹੋਣ ਕਾਰਨ ਦਿਨ ਦਾ ਖੇਡ ਖਤਮ ਹੋਣ ਦਾ ਐਲਾਨ ਕੀਤਾ।
 

ਵੇਲਿੰਗਟਨ ਦੇ ਕ੍ਰਿਕਟ ਮੈਦਾਨ 'ਚ ਦੂਜੇ ਦਿਨ ਭਾਰਤੀ ਟੀਮ ਦੇ 165 ਦੌੜਾਂ 'ਤੇ ਆਊਟ ਹੋਣ ਤੋਂ ਬਾਅਦ ਨਿਊਜ਼ੀਲੈਂਡ ਨੇ ਆਪਣੀ ਪਹਿਲੀ ਪਾਰੀ ਦਾ ਆਗਾਜ਼ ਕੀਤਾ। ਨਿਊਜ਼ੀਲੈਂਡ ਦਾ ਪਹਿਲਾ ਵਿਕਟ ਟਾਮ ਲਾਥਮ ਵਜੋਂ ਡਿੱਗਾ। ਟਾਮ ਲਾਥਮ ਇਸ਼ਾਂਤ ਦੀ ਗੇਂਦ 'ਤੇ ਪੰਤ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਟਾਮ ਬਲੰਡਲ 30 ਦੌੜਾਂ ਦੇ ਨਿੱਜੀ ਸਕੋਰ 'ਤੇ ਇਸ਼ਾਂਤ ਵੱਲੋਂ ਬੋਲਡ ਹੋ ਗਏ। ਇਸ ਤੋਂ ਬਾਅਦ ਰਾਸ ਟੇਲਰ 44 ਦੌੜਾਂ ਦੇ ਨਿੱਜੀ ਸਕੋਰ 'ਤੇ ਇਸ਼ਾਂਤ ਦੀ ਗੇਂਦ 'ਤੇ ਪੁਜਾਰਾ ਨੂੰ ਕੈਚ ਦੇ ਕੇ ਆਊਟ ਹੋ ਗਿਆ। 
 

 

ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਸ਼ਾਨਦਾਰ 89 ਦੌੜਾਂ ਬਣਾ ਕੇ ਆਊਟ ਹੋਏ। ਵਿਲੀਅਮਸਨ ਨੇ ਆਪਣੀ ਪਾਰੀ ਦੇ ਦੌਰਾਨ 11 ਚੌਕੇ ਲਾਏ। ਨਿਊਜ਼ੀਲੈਂਡ ਨੂੰ 5ਵਾਂ ਝਟਕਾ ਉਦੋਂ ਲੱਗਾ ਜਦੋਂ ਹੈਨਰੀ ਨਿਕੋਲਸ 17 ਦੌੜਾਂ ਦੇ ਨਿੱਜੀ ਸਕੋਰ 'ਤੇ ਅਸ਼ਵਿਨ ਦੀ ਗੇਂਦ 'ਤੇ ਕੋਹਲੀ ਨੂੰ ਕੈਚ ਦੇ ਬੈਠਾ ਤੇ ਪਵੇਲੀਅਨ ਪਰਤ ਗਿਆ।
 

ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ 5 ਵਿਕਟਾਂ ਦੇ ਨੁਕਸਾਨ 'ਤੇ 122 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਖੇਡ ਦੇ ਸ਼ੁਰੂ ਹੋਣ ਤੋਂ ਬਾਅਦ ਰਿਸ਼ਭ ਪੰਤ 19 ਦੌੜਾਂ ਦੇ ਨਿੱਜੀ ਸਕੋਰ 'ਤੇ ਏਜਾਜ਼ ਪਟੇਲ ਵੱਲੋਂ ਰਨ ਆਊਟ ਹੋਏ। ਇਸ ਤੋਂ ਬਾਅਦ ਕ੍ਰੀਜ 'ਤੇ ਰਵੀਚੰਦਰ ਅਸ਼ਵਿਨ ਆਏ ਪਰ ਉਹ ਆਪਣਾ ਖਾਤਾ ਖੋਲ੍ਹੇ ਬਿਨਾਂ ਹੀ ਸਾਊਥੀ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਅਜਿੰਕਯ ਰਹਾਨੇ 46 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਊਦੀ ਦੀ ਗੇਂਦ 'ਤੇ ਵਾਟਲਿੰਗ ਨੂੰ ਕੈਚ ਦੇ ਕੇ ਆਊਟ ਹੋ ਗਏ।
 

ਇਸ ਤੋਂ ਬਾਅਦ ਇਸ਼ਾਂਤ ਸ਼ਰਮਾ ਵੀ ਸਸਤੇ 'ਚ ਆਊਟ ਹੋਏ। ਉਹ 5 ਦੌੜਾਂ ਦੇ ਨਿੱਜੀ ਸਕੋਰ 'ਤੇ ਜੈਮੀਸਨ ਦੀ ਗੇਂਦ 'ਤੇ ਵਾਟਲਿੰਗ ਨੂੰ ਕੈਚ ਫੜਾ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਮੁਹੰਮਦ ਸ਼ੰਮੀ 21 ਦੌੜਾਂ ਬਣਾ ਆਊਟ ਹੋਏ। ਇਸ ਤਰ੍ਹਾਂ ਭਾਰਤੀ ਟੀਮ 165 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ।
 

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਈ ਸੀ। ਭਾਰਤ ਨੇ 5 ਵਿਕਟਾਂ ਦੇ ਨੁਕਸਾਨ 'ਤੇ 122 ਦੌੜ ਬਣਾਈਆਂ ਸਨ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India vs New Zealand 1st Test NewZeland lead by 51 runs