ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INDvSL: ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਪੁਣੇ 'ਚ ਬਣਾਇਆ ਖ਼ਾਸ ਵਿਸ਼ਵ ਰਿਕਾਰਡ 

ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖ਼ਿਲਾਫ਼ ਤੀਜੇ ਟੀ -20 ਮੈਚ ਵਿੱਚ ਇਤਿਹਾਸ ਰਚ ਦਿੱਤਾ। ਇਸ ਮੈਚ ਵਿੱਚ ਇਕ ਦੌੜ ਬਣਾਉਣ ਤੋਂ ਬਾਅਦ, ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਤੇਜ਼ 11,000 ਦੌੜਾਂ ਬਣਾਉਣ ਵਾਲੇ ਵਿਸ਼ਵ ਦੇ ਪਹਿਲੇ ਕਪਤਾਨ ਬਣੇ।

 

ਹਾਲਾਂਕਿ, ਇੱਕ ਕਪਤਾਨ ਦੇ ਤੌਰ ਉੱਤੇ ਉਹ ਜਿਹਾ ਕਰਨ ਵਾਲੇ ਦੁਨੀਆਂ ਦੇ 6ਵਾਂ ਬੱਲੇਬਾਜ਼ ਬਣੇ ਜਦਕਿ ਭਾਰਤ ਦੇ ਦੂਜੇ ਕਪਤਾਨ ਬਣੇ। ਮਹਿੰਦਰ ਸਿੰਘ ਧੋਨੀ ਨੇ ਇਸ ਤੋਂ ਪਹਿਲਾਂ ਭਾਰਤ ਵਿੱਚ ਇਹ ਕਾਰਨਾਮਾ ਕੀਤਾ ਹੈ।

 

ਵਿਰਾਟ ਕੋਹਲੀ ਨੇ ਇਸ ਤੋਂ ਪਹਿਲਾਂ ਬਤੌਰ ਕਪਤਾਨ ਇੰਦੌਰ ਵਿੱਚ ਖੇਡੇ ਗਏ ਦੂਜੇ ਮੈਚ ਵਿੱਚ ਟੀ -20 ਕ੍ਰਿਕਟ ਵਿੱਚ ਆਪਣੀ 1000 ਦੌੜਾਂ ਪੂਰੀਆਂ ਕੀਤੀਆਂ ਸਨ। ਵਿਰਾਟ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ਵਿੱਚ ਕਪਤਾਨ ਵਜੋਂ ਇੱਕ ਹਜ਼ਾਰ ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਖਿਡਾਰੀ ਬਣਿਆ। ਇਸ ਤੋਂ ਇਲਾਵਾ ਉਸ ਨੇ ਅੰਤਰਰਾਸ਼ਟਰੀ ਟੀ -20 ਕ੍ਰਿਕਟ ਵਿੱਚ ਇਸ ਸਮੇਂ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ਵਿਚ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ ਸੀ।

 

ਵਿਰਾਟ ਕੋਹਲੀ ਨੇ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਦੀ 196ਵੀਂ ਪਾਰੀ ਵਿੱਚ ਆਪਣੀਆਂ 11,000 ਦੌੜਾਂ ਪੂਰੀਆਂ ਕੀਤੀਆਂ। ਇਨ੍ਹਾਂ ਪਾਰੀ ਵਿੱਚ ਉਨ੍ਹਾਂ ਨੇ ਕਪਤਾਨ ਦੇ ਰੂਪ ਵਿੱਚ ਕੁੱਲ 41 ਸੈਂਕੜੇ ਲਗਾਏ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। 

 

ਦੱਸ ਦੇਈਏ ਕਿ ਇਸ ਲੜੀ ਵਿੱਚ ਭਾਰਤ 1-0 ਨਾਲ ਅੱਗੇ ਹੈ। ਭਾਰਤ ਨੇ ਸੀਰੀਜ਼ ਦਾ ਦੂਜਾ ਮੈਚ ਸੱਤ ਵਿਕਟਾਂ ਨਾਲ ਜਿੱਤਿਆ ਜਦਕਿ ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:india vs srilanka virat kohli become the fastest captain to smash 11000 runs in international cricket